30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਤਿੰਨ ਰੋਜ਼ਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਮੁਜ਼ੱਮਿਲ ਅਤੇ ਅਨਮੋਲਪ੍ਰੀਤ ਕੌਰ ਬਣੇ ਬੈਸਟ ਐਥਲੀਟ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਰਹਿਨੁਮਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਤਿੰਨ ਰੋਜ਼ਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਏ। ਖੇਡਾਂ ਦੇ ਆਖ਼ਰੀ ਦਿਨ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜ਼ਿਲ੍ਹੇ ਦੇ 6 ਬਲਾਕਾਂ ਤੋਂ ਪਹੁੰਚੇ ਲੜਕੇ ਤੇ ਲੜਕੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਦੇ ਆਖ਼ਰੀ ਦਿਨ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਸੁਰਜੀਤ ਸਿੰਘ ਸੰਧੂ ਤੇ ਰਜਿੰਦਰ ਸਿੰਘ ਬਰਾੜ ਨਾਲ ਪ੍ਰਬੰਧਕ। ਅਜੀਤ ਤਸਵੀਰ ਥਾਣਾ ਬਾਜਾਖਾਨਾ ਵਿਖੇ ਨਜ਼ਰਬੰਦ ਕੀਤੇ ਭਾਰਤ ਨੌਜਵਾਨ ਸਭਾ ਦੇ ਆਗੂ ਤੇ ਹੋਰ। ਤਸਵੀਰ : ਜਗਦੀਪ ਸਿੰਘ ਗਿੱਲ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਰਹਿਨੁਮਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਤਿੰਨ ਰੋਜ਼ਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਏ। ਖੇਡਾਂ ਦੇ ਆਖ਼ਰੀ ਦਿਨ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜ਼ਿਲ੍ਹੇ ਦੇ 6 ਬਲਾਕਾਂ ਤੋਂ ਪਹੁੰਚੇ ਲੜਕੇ ਤੇ ਲੜਕੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਆਖ਼ਰੀ ਦਿਨ 100 ਮੀਟਰ, 200 ਮੀਟਰ, 400 ਮੀਟਰ ਤੇ 600 ਮੀਟਰ ਦੌੜਾਂ ਤੋਂ ਇਲਾਵਾ ਰਿਲੇਅ ਦੌੜ, ਗੋਲਾ ਸੁੱਟਣ ਅਤੇ ਲੰਬੀ ਛਾਲ ਦੇ ਮੁਕਾਬਲੇ ਕਰਵਾਏ ਗਏ। ਨੰਨ੍ਹੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਇਨ੍ਹਾਂ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਦਾ ਵਿਦਿਆਰਥੀ ਮੁਜ਼ੱਮਿਲ ਲੜਕਿਆਂ ਦੇ ਵਰਗ ਵਿਚ ਬੈਸਟ ਐਥਲੀਟ ਰਿਹਾ, ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਲੜਕੀਆਂ ਦੇ ਵਰਗ ਵਿਚ ਬੈਸਟ ਐਥਲੀਟ ਦਾ ਖ਼ਿਤਾਬ ਹਾਸਿਲ ਕੀਤਾ। ਸਮਾਗਮ ਵਿਚ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ, ਖੱਤਰੀ-ਅਰੋੜਾ ਵੈੱਲਫ਼ੇਅਰ ਬੋਰਡ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਦੇਵ ਸਿੰਘ ਪ੍ਰੀਤ ਬੇਦੀ, ਕ੍ਰਿਸ਼ਨ ਕੁਮਾਰ, ਸਾਬਕਾ ਬੀ.ਪੀ.ਈ.ਓ. ਦਿਆਲ ਸਿੰਘ ਸੰਧੂ ਅਤੇ ਸਾਬਕਾ ਬੀ.ਪੀ.ਈ.ਓ. ਦਰਸ਼ਨ ਸਿੰਘ ਮਹਿਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਤਿੰਨ ਰੋਜ਼ਾ ਖੇਡ ਮੇਲੇ ਨੂੰ ਸਫ਼ਲ ਬਣਾਉਣ ਵਿਚ ਬੀ.ਪੀ.ਈ.ਓ. ਮਨੋਜ ਕੁਮਾਰ, ਬਲਵਿੰਦਰ ਸਿੰਘ, ਯਸ਼ਪਾਲ ਸਿੰਘ, ਡੀ.ਐਮ. ਸਪੋਰਟਸ ਸੁਰਿੰਦਰ ਸਿੰਘ, ਸੀ.ਐਚ.ਟੀ. ਮਮਤਾ ਰਾਣੀ, ਪ੍ਰਗਟ ਸਿੰਘ ਜੰਬਰ, ਮਨਜੀਤ ਕੁਮਾਰ, ਮਨਜੀਤ ਭੁੱਟੀਵਾਲਾ, ਰਣਜੀਤ ਭਲਾਈਆਣਾ, ਸੁਖਦੇਵ ਸਿੰਘ, ਦਵਿੰਦਰ ਸਿੰਘ ਭੁੱਟੀਵਾਲਾ, ਹੈਡ ਟੀਚਰ ਸੰਜੀਵ ਕੁਮਾਰ, ਤਰਸੇਮ ਕੁਮਾਰ, ਵਿਨੋਦ ਆਸ਼ੂ, ਦਵਿੰਦਰ ਸਿੰਘ, ਨਵਦੀਪ ਅਹੂਜਾ, ਗੁਰਪ੍ਰੀਤ ਸਿੰਘ ਥਾਂਦੇਵਾਲਾ, ਸੁਖਮੰਦਰ ਸਿੰਘ, ਮਨਦੀਪ ਸਿੰਘ ਨਿੱਪਾ, ਹਰਮਨ ਸਿੰਘ, ਕਾਰਜ ਸਿੰਘ, ਨੀਰਜ ਕੁਮਾਰ, ਰਮਨਦੀਪ ਅਤੇ ਗੁਰਪ੍ਰੀਤ ਅਰੋੜਾ ਨੇ ਅਹਿਮ ਭੂਮਿਕਾ ਨਿਭਾਈ। ਖੇਡਾਂ ਰਾਹੀਂ ਬੱਚਿਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਇਹ ਮੁਕਾਬਲੇ ਉਤਸ਼ਾਹਪੂਰਨ ਮਾਹੌਲ ਵਿਚ ਸੰਪੰਨ ਹੋਏ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲਾ ਸੰਪੰਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਬੀਬੀ ਹਰਜਿੰਦਰ ਕੌਰ,... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਤੇ ਪੰਜਾਬੀਅਤ ਦੀ ਲੜਾਈ ਲੜਦਾ ਰਹੇਗਾ-ਸਰਬਜੀਤ ਸਿੰਘ ਝਿੰਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।