31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 349419 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 332393 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਅਜੀਤ ਡੈਸਕ 31-10-2026
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 349419 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 332393 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਖਰੀਦੇ ਗਏ ਝੋਨੇ ਵਿਚੋਂ 127722 ਮੀਟ੍ਰਿਕ ਟਨ ਝੋਨਾ ਪਨਗ੍ਰੇਨ ਨੇ, 97004 ਮੀਟ੍ਰਿਕ ਟਨ ਝੋਨਾ ਮਾਰਕਫੈੱਡ ਨੇ, 63905 ਮੀਟ੍ਰਿਕ ਟਨ ਝੋਨਾ ਪਨਸਪ, 40314 ਮੀਟ੍ਰਿਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 3447 ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਇਸ ਤੋਂ ਇਲਾਵਾ 129374 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 713.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ ਸਪੀਕਰ ਸੰਧਵਾਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।