31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ , 30 ਅਕਤੂਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 31-10-2026
ਫ਼ਰੀਦਕੋਟ , 30 ਅਕਤੂਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਸੈਦੇਕੇ ਪਾਸ ਬਾ ਹੱਦ ਦੀਪ ਸਿੰਘ ਵਾਲਾ ਪੁੱਜੇ ਤਾਂ ਉੱਥੇ ਜਸਕਰਨ ਸਿੰਘ ਉਰਫ਼ ਚੀਕੂ ਪੁੱਤਰ ਸੁਖਮੰਦਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ ਤੇ 4.40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਾਦਿਕ ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।
ਪਿਛਲੀ ਖ਼ਬਰ ਰੈਸਟ ਹਾਊਸ ਵੈਲਫੇਅਰ ਗਰੁੱਪ ਨੇ ਦਰਬਾਰ ਗੰਜ ਦੇ ਓਪਨ ਜਿੰਮ ਦੀ ਸੰਭਾਲ ਦਾ ਚੁੱਕਿਆ ਬੀੜਾ ਅਗਲੀ ਖ਼ਬਰ ਝਿੰਜਰ ਦੀ ਆਮਦ ਨੂੰ ਲੈ ਕੇ ਨੌਜਵਾਨਾਂ ’ਚ ਭਾਰੀ ਉਤਸ਼ਾਹ : ਸੂਬਾ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।