31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਕਾਰੀ ਸਕੂਲ ਮਚਾਕੀ ਕਲਾਂ ਵਿਖੇ ਪਰਾਲੀ ਸੰਭਾਲ ਤੇ ਗ੍ਰੀਨ ਦੀਵਾਲੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਪ੍ਰਿੰਸੀਪਲ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਪਰਾਲੀ ਜਾਗਰੂਕਤਾ ਮਨਿੰਦਰ ਕੌਰ ਦੀ ਸੁਚੱਜੀ ਦੇਖ-ਰੇਖ ਅਤੇ ਸਕੂਲ ਇੰਚਾਰਜ ਤਰਕੇਸ਼ਵਰ ਭਾਰਤੀ ਦੀ ਸਰਪ੍ਰਸਤੀ ਹੇਠ ਪਰਾਲੀ ਨਾ ਜਲਾਉਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ/ਸਲੋਗਨ ਰਾਈਟਿੰਗ, ਪਰਾਲੀ ਕੁਇਜ਼, ਅਤੇ ਲੇਖ ਰਚਨਾ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 31-10-2026
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਪ੍ਰਿੰਸੀਪਲ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਪਰਾਲੀ ਜਾਗਰੂਕਤਾ ਮਨਿੰਦਰ ਕੌਰ ਦੀ ਸੁਚੱਜੀ ਦੇਖ-ਰੇਖ ਅਤੇ ਸਕੂਲ ਇੰਚਾਰਜ ਤਰਕੇਸ਼ਵਰ ਭਾਰਤੀ ਦੀ ਸਰਪ੍ਰਸਤੀ ਹੇਠ ਪਰਾਲੀ ਨਾ ਜਲਾਉਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ/ਸਲੋਗਨ ਰਾਈਟਿੰਗ, ਪਰਾਲੀ ਕੁਇਜ਼, ਅਤੇ ਲੇਖ ਰਚਨਾ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪਰਾਲੀ ਕੁਇਜ਼ ਮੁਕਾਬਲੇ ’ਚ ਸਹਿਜਦੀਪ ਕੌਰ ਤੇ ਨਵਜੋਤ ਨੇ ਪਹਿਲਾ, ਕਾਜਲ ਤੇ ਸੁਖਮਨ ਨੇ ਦੂਜਾ ਅਤੇ ਨਵਰੀਤ ਕੌਰ ਤੇ ਜਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ’ਚ ਦਸਵੀਂ ‘ਏ’ ਦੀ ਸਿਮਰਨ ਕੌਰ ਨੇ ਪਹਿਲਾ, ਦਸਵੀਂ ‘ਏ’ ਦੀ ਹੀ ਨਵਦੀਪ ਕੌਰ ਨੇ ਦੂਜਾ ਅਤੇ ਛੇਵੀਂ ਜਮਾਤ ਦੀ ਪ੍ਰਵੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ’ਚ ਪਰਗਟ ਸਿੰਘ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਰੋਹਿਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲਾ ’ਚ ਰੀਨਾ ਕੌਰ ਨੇ ਪਹਿਲਾ, ਮੋਨਿਕਾ ਨੇ ਦੂਜਾ ਅਤੇ ਸੁਖਮਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਪਰਾਲੀ ਜਾਗਰੂਕਤਾ ਲਈ ਜਾਰੀ ਕੀਤੇ ਗਏ 3 ਵਿਸ਼ੇਸ਼ ਆਡੀਓ ਸੁਨੇਹੇ ਮੰਚ ਤੋਂ ਵਿਦਿਆਰਥੀਆਂ ਨੂੰ ਸੁਣਾਏ ਗਏ । ਪ੍ਰਿੰਸੀਪਲ ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਰਾਲੀ ਨਾ ਜਲਾਉਣ ਅਤੇ ਪ੍ਰਦੂਸ਼ ਣ ਮੁਕਤ ‘ਗ੍ਰੀਨ ਦਿਵਾਲੀ’ ਮਨਾਉਣ ਦਾ ਸੁਨੇਹਾ ਦਿੱਤਾ। ਇਸ ਤੋਂ ਬਾਅਦ ਪਿੰਡ ਦੀਆਂ ਮੰਡੀਆਂ ਅਤੇ ਗਲੀਆਂ ਵਿਚ ਜਾਗੂਰਕਤਾ ਰੈਲੀ ਕੱਢੀ ਗਈ। ਅੰਤ ਵਿਚ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੰਚ ਸੰਚਾਲਨ ਨੋਡਲ ਅਧਿਆਪਕ ਅਮਨਦੀਪ ਕੌਰ ਨੇ ਕੀਤਾ। ਇਸ ਮੌਕੇ ਨਵਦੀਪ ਕੁਮਾਰ, ਕੁਲਦੀਪ ਕੌਰ, ਵਿਜੇ ਕੁਮਾਰੀ, ਲਖਬੀਰ ਕੌਰ, ਨਵਜੀਤ ਕੌਰ, ਗਗਨ ਸ਼ਰਮਾ, ਸੀਮਾ ਰਾਣੀ, ਚਾਂਦਨੀ, ਅਮਰਜੀਤ ਕੌਰ, ਹਰਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿਧਾਇਕ ਗੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।