ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦ ਦੇਵੇ ਸਰਕਾਰ: ਕੁਲਬੀਰ ਸਿੰਘ ਮੱਤਾ
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਮੰਡੀ ਬੋਰਡ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨ ਸੁਰੱਖਿਆ ਕਾਰਨਾਂ ਕਰਕੇ ਖੇਤੀ ’ਤੇ ਲੱਗੀਆਂ ਪਾਬੰਦੀਆਂ ਅਤੇ ਸੀਮਤ ਫ਼ਸਲਾਂ ਦੀ ਕਾਸ਼ਤ ਕਰਨ ਦੀ ਮਜਬੂਰੀ ਦਰਮਿਆਨ ਪਿਛਲੇ ਦੋ ਸਾਲਾਂ ਤੋਂ ਸਰਕਾਰੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦ ’ਤੇ ਕੰਡਿਆਲੀ ਤਾਰ ਲੱਗਣ ਤੋਂ ਬਾਅਦ ਇਸ ਤੋਂ ਪਾਰ ਪੈਂਦੀ ਖੇਤੀਬਾੜੀ ਵਾਲੀ ਜ਼ਮੀਨ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜ਼ਾ ਮਿਲਦਾ ਹੈ।
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਮੰਡੀ ਬੋਰਡ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨ ਸੁਰੱਖਿਆ ਕਾਰਨਾਂ ਕਰਕੇ ਖੇਤੀ ’ਤੇ ਲੱਗੀਆਂ ਪਾਬੰਦੀਆਂ ਅਤੇ ਸੀਮਤ ਫ਼ਸਲਾਂ ਦੀ ਕਾਸ਼ਤ ਕਰਨ ਦੀ ਮਜਬੂਰੀ ਦਰਮਿਆਨ ਪਿਛਲੇ ਦੋ ਸਾਲਾਂ ਤੋਂ ਸਰਕਾਰੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦ ’ਤੇ ਕੰਡਿਆਲੀ ਤਾਰ ਲੱਗਣ ਤੋਂ ਬਾਅਦ ਇਸ ਤੋਂ ਪਾਰ ਪੈਂਦੀ ਖੇਤੀਬਾੜੀ ਵਾਲੀ ਜ਼ਮੀਨ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜ਼ਾ ਮਿਲਦਾ ਹੈ। ਸਮੇਂ ਸਿਰ ਮੁਆਵਜ਼ਾ ਨਾ ਮਿਲਣ ਕਾਰਨ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸ: ਮੱਤਾ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਕੰਡਿਆਲੀ ਤਾਰ ਤੋਂ ਪਾਰ ਉੱਚੀਆਂ ਫ਼ਸਲਾਂ ਦੀ ਕਾਸ਼ਤ ’ਤੇ ਪਾਬੰਦੀ ਹੈ। ਕਿਸਾਨ ਮੁੱਖ ਤੌਰ ’ਤੇ ਕਣਕ ਦੀ ਹੀ ਖੇਤੀ ਕਰ ਸਕਦੇ ਹਨ। ਅਜਿਹੇ ਵਿਚ ਕਿਸਾਨਾਂ ਕੋਲ ਫ਼ਸਲਾਂ ਦੀ ਚੋਣ ਦੇ ਬਦਲ ਬਹੁਤ ਸੀਮਤ ਹਨ। ਉਪਰੋਂ ਮੁਆਵਜ਼ੇ ਦੀ ਰਾਸ਼ੀ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਦੀਆਂ ਆਰਥਿਕ ਚਿੰਤਾਵਾਂ ਹੋਰ ਵੱਧ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਮੁਆਵਜ਼ੇ ਦੀ ਰਾਸ਼ੀ ਦੀ ਅਦਾਇਗੀ ਜਲਦ ਤੋਂ ਜਲਦ ਕੀਤੀ ਜਾਵੇ ਤਾਂ ਜੋ ਉਹ ਆਰਥਿਕ ਸੰਕਟ ਵਿਚੋਂ ਨਿਕਲ ਸਕਣ। 31 ਐਫ.ਡੀ.ਕੇ 25 ਕੁਲਬੀਰ ਸਿੰਘ ਮੱਤਾ