ਪਾਰਟੀ ਜਿਸ ਵੀ ਆਗੂ ਨੂੰ ਟਿਕਟ ਦੇਵੇਗੀ, ਉਸ ਦੀ ਡੱਟ ਕੇ ਮਦਦ ਕਰਾਂਗੇ- ਰਾਜ ਬਲਵਿੰਦਰ ਸਿੰਘ ਮਰਾੜ੍ਹ
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ, ਭਵਿੱਖ ਦੀ ਰਾਜਨੀਤਿਕ ਰਣਨੀਤੀ ਅਤੇ ਹਲਕੇ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜਬਲਵਿੰਦਰ ਸਿੰਘ ਮਰਾੜ੍ਹ, ਨਾਲ ਜਸਵੰਤ ਸਿੰਘ ਬਰਾੜ, ਮੋਹਕਮ ਸਿੰਘ ਸੰਧੂ, ਬਲਕਾਰ ਸਿੰਘ ਔਲਖ ਤੇ ਹੋਰ। ਤਸਵੀਰ : ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ
02-11-2026
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ, ਭਵਿੱਖ ਦੀ ਰਾਜਨੀਤਿਕ ਰਣਨੀਤੀ ਅਤੇ ਹਲਕੇ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਪਾਰਟੀ ਦੀ ਵਿਚਾਰਧਾਰਾ ਅਤੇ ਸੀਨੀਅਰ ਆਗੂਆਂ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ। ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਹ ਉਸ ਨੂੰ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵਲੋਂ ਕੀਤੇ ਕੰਮਾਂ ਕਰਕੇ ਅੱਜ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ। ਪਾਰਟੀ ਵਿਚ ਟਿਕਟ ਦੀ ਦਾਅਵੇਦਾਰੀ ਅਤੇ ਭਵਿੱਖ ਦੀ ਰਾਜਨੀਤਕ ਭੂਮਿਕਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਟਿਕਟ ਦੇਣ ਦਾ ਅਧਿਕਾਰ ਪਾਰਟੀ ਹਾਈਕਮਾਂਡ ਅਤੇ ਲੀਡਰਸ਼ਿਪ ਕੋਲ ਹੈ। ਪਾਰਟੀ ਨੇ ਜਿਸ ਵੀ ਆਗੂ ਨੂੰ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ, ਉਹ ਅਤੇ ਸਮੁੱਚੀ ਕਾਂਗਰਸ ਪਾਰਟੀ ਦੇ ਵਰਕਰ ਇਕਜੁੱਟ ਹੋ ਕੇ ਉਸ ਦੀ ਜਿੱਤ ਲਈ ਮਿਹਨਤ ਕਰਨਗੇ। ਪੰਜਾਬ ਦੀ ਮੌਜੂਦਾ ਸਰਕਾਰ ਬਾਰੇ ਗੱਲ ਕਰਦਿਆਂ ਉਨ ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਸੂਬੇ ਦਾ ਵਿਕਾਸ ਕਰਨ ਸਮੇਤ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰ ਕਾਰ ਉਨ੍ਹਾਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਇਸ ਮੌਕੇ ਜਸਵੰਤ ਸਿੰਘ ਬਰਾੜ ਸਾਬਕਾ ਸੂਬਾ ਜਨਰਲ ਸਕੱਤਰ ਬੁੱਧੀਜੀਵੀ ਸੈੱਲ ਕਾਂਗਰਸ, ਬਲਕਾਰ ਸਿੰਘ ਔਲਖ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਮੋਹਕਮ ਸਿੰਘ ਸੰਧੂ, ਨਵਦੀਪ ਸਿੰਘ ਬਿੱਲੂ, ਜਸਪਾਲ ਸਿੰਘ ਮਲੋਟ, ਗੁਰਵਿੰਦਰ ਸਿੰਘ ਸੀਰਵਾਲੀ, ਐਡਵੋਕੇਟ ਮਨਜੀਤ ਸਿੰਘ ਥਾਂਦੇਵਾਲਾ, ਸੁਖਪ੍ਰੀਤ ਸਿੰਘ ਮਰਾੜ੍ਹ ਸਾਬਕਾ ਮੈਂਬਰ ਬਲਾਕ ਸੰਮਤੀ, ਸੁਖਮਨ ਸਿੰਘ ਮਰਾੜ੍ਹ, ਡਾ: ਬਲਵਿੰਦਰ ਸਿੰਘ ਖੱਪਿਆਂਵਾਲੀ, ਨਿੰਦਰ ਖੱਪਿਆਂਵਾਲੀ, ਬੱਬੂ ਕਲਿਆਣਾ, ਇਕਬਾਲ ਸਿੰਘ ਰੁਪਾਣਾ ਆਦਿ ਹਾਜ਼ਰ ਸਨ ।