02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਪੀਕਰ ਸੰਧਵਾਂ ਨੇ ਹੀਰਾ ਸਿੰਘ ਨਗਰ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ

ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੀਤੇ ਸ਼ਾਮ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਗਲੀ ਨੰਬਰ 5 ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਪਗ 3 ਸਾਲ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ।

ਅਜੀਤ ਡੈਸਕ 02-11-2026
ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੀਤੇ ਸ਼ਾਮ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਗਲੀ ਨੰਬਰ 5 ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਪਗ 3 ਸਾਲ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ। ਉਨ੍ਹਾਂ ਕਿਹਾ ਕਿ ਗਲੀ ਬਣਾਉਣ ਦਾ ਕੰਮ ਹੁਣ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਹ ਗਲੀ ਇੰਟਰਲਾਕ ਟਾਇਲ ਲਗਾ ਕੇ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲਗਪਗ 10 ਲੱਖ 66 ਹਜ਼ਾਰ ਰੁਪਏ ਦੀ ਲਾਗਤ ਨਾਲ ਇਹ ਗਲੀ ਬਣਾਉਣ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਮ ਆਦਮੀ ਦੀ ਪਾਰਟੀ ਦੀ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਦੇ ਕੰਮਾਂ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤੇ ਹਨ ਅਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਕੀ ਢਾਬ ਵਿਖੇ ਝਿੰਜਰ ਦੀ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ, ਨੌਜਵਾਨਾਂ ਨੂੰ ਪੰਜਾ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।