ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਚਿੱਟੇ ਨਾਲ ਮਰੇ 55 ਨੌਜਵਾਨਾਂ ਦੀ ਸੂਚੀ ਕੀਤੀ ਤਿਆਰ
ਕੋਟਕਪੂਰਾ, 1 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਅੱਗੇ ਤੋਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕੋਟਕਪੂਰਾ ਦੇ ਜੀਵਨ ਨਗਰ ਵਿਚ ਨਸ਼ਿਆਂ ਖਿਲਾਫ਼ ਜੰਗ ਦਾ ਆਗਾਜ਼ ਕੀਤਾ ਗਿਆ। ਕੋਟਕਪੂਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਨੇ ਇਸ ਲੜਾਈ ਦਾ ਬਿਗੁਲ ਵਜਾਉਂਦਿਆਂ ਚਿੱਟਾ ਵੇਚਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣ ਤੋਂ ਬਾਜ ਆਉਣ।
ਅਜੀਤ ਡੈਸਕ
02-11-2026