02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦਸਮੇਸ਼ ਪਬਲਿਕ ਸਕੂਲ ਕਵਿਤਾ ਮੁਕਾਬਲਿਆਂ ’ਚ ਪਹਿਲੇ ਤੇ ਦੂਜੇ ਸਥਾਨ ’ਤੇ

ਕੋਟਕਪੂਰਾ, 1 ਨਵੰਬਰ (ਰਿੰਕੂ ਮਲਹੋਤਰਾ)- 0ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਕਰਵਾਏ ਗਏ ਕਵਿਤਾ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਕਵਿਤਾ ਗਾਇਨ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 02-11-2026
ਕੋਟਕਪੂਰਾ, 1 ਨਵੰਬਰ (ਰਿੰਕੂ ਮਲਹੋਤਰਾ)- 0ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਕਰਵਾਏ ਗਏ ਕਵਿਤਾ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਕਵਿਤਾ ਗਾਇਨ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਜਦਕਿ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਕਵਿਤਾ ਰਚਨਾ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਹੁਣ ਏਕਮਜੋਤ ਕੌਰ ਰਾਜ ਪੱਧਰੀ ਮੁਕਾਬਲੇ ਵਿਚ ਵੀ ਹਿੱਸਾ ਲੈਣ ਜਾਵੇਗੀ। ਇਸ ਦੋਹਰੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਸਾਡੀਆਂ ਬੇਟੀਆਂ ਨੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ, ਜਿਸ ਦਾ ਸਿਹਰਾ ਅਧਿਆਪਕਾਂ ਨੂੰ ਜਾਂਦਾ ਹੈ। ਸਕੂਲ ਦੇ ਪ੍ਰਧਾਨ ਜਸਬੀਰ ਸਿੰਘ ਸੰਧੂ ਨੇ ਉਕਤ ਵਿਦਿਆਰਥਣਾਂ, ਸਕੂਲ ਮੁਖੀ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਸ਼ਾਨਦਾਰ ਸਫਲਤਾ ਦੀ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਸਟੇਟ ਪੱਧਰੀ ਨੈੱਟਬਾਲ ਮੁਕਾਬਲਿਆਂ ਲਈ ਟਰਾਇਲ ਬਰਗਾੜੀ ਵਿਖੇ 7 ਨੂੰ ਅਗਲੀ ਖ਼ਬਰ ਸਹਿਕਾਰੀ ਸਭਾ ਦੀ ਚੋਣ ’ਚ ਰਿਸ਼ਮਜੀਤ ਸਿੰਘ ਬਰਾੜ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।