03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਪਰਾਲੀ ਸਾੜਨ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਸੈਮੀਨਾਰ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਬਦਲਵੇਂ ਪ੍ਰਬੰਧਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 03-11-2026
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਪਰਾਲੀ ਸਾੜਨ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਸੈਮੀਨਾਰ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਬਦਲਵੇਂ ਪ੍ਰਬੰਧਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਦੇ ਧੂੰਏਂ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਘਟਣ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ। ਪੁਲਿਸ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦੇ ਬਦਲਵੇਂ ਪ੍ਰਬੰਧਨ ਦੇ ਢੰਗ ਅਪਣਾਉਣ। ਪਰਾਲੀ ਨੂੰ ਖੇਤਾਂ ਵਿਚ ਹੀ ਯੋਗ ਤਰੀਕੇ ਨਾਲ ਸੰਭਾਲਣ ਤੋਂ ਇਲਾਵਾ ਇਸ ਨੂੰ ਇਕੱਠਾ ਕਰਕੇ ਗੱਠਾਂ ਦੇ ਰੂਪ ਵਿਚ ਉਦਯੋਗਿਕ ਇਕਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ, ਜਿੱਥੇ ਇਸ ਦੀ ਵਰਤੋਂ ਇੰਧਨ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਮੂਹ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ ਦਾ ਸਹਿਯੋਗ ਕਰਨ। ਪਰਾਲੀ ਪ੍ਰਬੰਧਨ ਦੇ ਬਦਲਵੇਂ ਢੰਗ ਅਪਣਾ ਕੇ ਅਤੇ ਹੋਰਨਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਇਆ ਜਾਵੇ।
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਮਿਮਿਟ ਪ੍ਰੀਮੀਅਰ ਲੀਗ 2026 ਕਰਵਾਈ ਅਗਲੀ ਖ਼ਬਰ ‘ਆਪ’ ਆਗੂ ਗੁਰਪ੍ਰੀਤ ਸਿੰਘ ਸਰਾਂ ਨੇ ਪੀ. ਏ. ਡੀ. ਬੀ. ਮਲੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।