ਮਾਊਂਟ ਲਰਨਿੰਗ ਜੂਨੀਅਰ ਸਕੂਲ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਚੌਥੀ ਜਮਾਤ ਦੀਆਂ ਮਾਇਰਾ ਸੰਧੂ ਅਤੇ ਗਰਵਿਸ਼ ਅਤੇ ਤੀਜੀ ਜਮਾਤ ਦੀ ਜਪਨੂਰ ਨੇ ਬੈਡਮਿੰਟਨ ਖੇਡ ’ਚ ਜੇਤੂ ਬਣ ਕੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੇ ਜੇਤੂ ਵਿਦਿਆਰਥੀ ਆਪਣੇ ਅਧਿਆਪਕ ਨਾਲ। ਅਜੀਤ ਤਸਵੀਰ
03-11-2026