04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਸਖ਼ਤ ਚੈਕਿੰਗ 75 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਰੇਲਵੇ ਸਟੇਸ਼ਨਾਂ ’ਤੇ ਸਰਚ ਆਪ੍ਰੇਸ਼ਨ ਚਲਾਗਿਆ ਹੈ। ਇਸ ਸਰਚ ਆਪ੍ਰੇਸ਼ਨ ਦੀ ਓਵਰਆਲ ਸੁਪਰਵੀਜਨ ਜਸਪ੍ਰੀਤ ਐਸ.

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਰੇਲਵੇ ਸਟੇਸ਼ਨਾਂ ’ਤੇ ਸਰਚ ਆਪ੍ਰੇਸ਼ਨ ਚਲਾਗਿਆ ਹੈ। ਇਸ ਸਰਚ ਆਪ੍ਰੇਸ਼ਨ ਦੀ ਓਵਰਆਲ ਸੁਪਰਵੀਜਨ ਜਸਪ੍ਰੀਤ ਐਸ.ਪੀ (ਸਥਾਨਕ) ਵਲੋਂ ਕੀਤੀ ਗਈ। ਇਹ ਸਰਚ ਆਪ੍ਰੇਸ਼ਨ ਸੁਭਾ 11:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕੁਐਡ ਦੀ ਸਹਾਇਤਾ ਨਾਲ ਤਿੰਨਾਂ ਰੇਲਵੇ ਸਟੇਸ਼ਨਾਂ ’ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ। ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਨੇ ਦੱਸਿਆ ਕਿ ਤਿਉਹਾਰਾ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਅਤੇ ਸ਼ੱਕੀ ਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਪੁਲਿਸ ਟੀਮਾਂ ਨੂੰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ ਹਰ ਰੇਲਵੇ ਸਟੇਸ਼ਨ ’ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀਂ ਹਰ ਸ਼ੱਕੀ ਗਤੀਵਿਧੀ ’ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਤਲਾਸ਼ੀ ਦੌਰਾਨ ਹਰ ਵਿਅਕਤੀ ਨਾਲ ਵਧੀਆਂ ਅਤੇ ਸਹਿਜ ਸੁਭਾਅ ਨਾਲ ਪੇਸ਼ ਆਉਣ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਚੈਕਿੰਗ ਕੀਤੀ ਗਈ ਅਤੇ ਜੀ.ਆਰ.ਪੀ ਪੁਲਿਸ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਬਿਨਾਂ ਕਿਸੇ ਕਾਰਨ ਦੇ ਰੇਲਵੇ ਸਟੇਸ਼ਨ ਵਿਚ ਘੁੰਮਣ ਵਾਲੇ ਲੋਕਾਂ ਦੀ ਵੀ ਪੂਰੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਪਾਰਕਿੰਗਾਂ ਵਿਚ ਖੜ੍ਹੇ ਵਾਹਨਾਂ ਦੀ ਵੀ ‘ਵਾਹਨ ਐਪ’ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ।
ਪਿਛਲੀ ਖ਼ਬਰ ਨਰੇਸ਼ ਜਿੰਦਲ ਅਗਰਵਾਲ ਵੈੱਲਫ਼ੇਅਰ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।