ਸੰਗਰੂਰ ਇਨਸਾਫ਼ ਰੈਲੀ ’ਚ ਜਾਣ ਵਾਲੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ- ਬੱਬੂ ਬਰਾੜ
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ’ਚ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦੀ ਭਰਵੀਂ ਸ਼ਮੂਲੀਅਤ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਬੱਬੂ ਬਰਾੜ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਦਾ ਇਕੱਠ ਅੱਜ ਸੰਗਰੂਰ ’ਚ ਪਾਰਟੀ ਦੀ ਇਨਸਾਫ਼ ਰੈਲੀ ਵਿਚ ਦੇਖਣ ਮਿਲਿਆ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ ਅਤੇ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਈਆਂ ਜਾਣਗੀਆਂ।
ਅਜੀਤ ਡੈਸਕ
05-11-2026