05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਰਾਲੀ ਨੂੰ ਅੱਗ ਨਹੀਂ, ਖੇਤਾਂ ’ਚ ਸੰਭਾਲ ਕੇ ਕਣਕ ਦੀ ਬਿਜਾਈ ਕਰਵਾ ਰਿਹਾ ਹੈ ਖੇਤੀ ਵਿਰਾਸਤ ਮਿਸ਼ਨ

ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਰਾਲੀ ਨੂੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਰੀ.

ਜੈਤੋ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਸਮੇਂ ਖੇਤੀ ਵਿਰਾਸਤ ਮਿਸ਼ਨ ਦੇ ਆਗੂ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ 05-11-2026
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਰਾਲੀ ਨੂੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਰੀ.ਸੀ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰੋਜੈਕਟ ਊਰਜਾ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਪਰਾਲੀ ਪ੍ਰਬੰਧਨ ਰਾਹੀਂ ਮਿੱਟੀ ਦੀ ਸਿਹਤ ਸੰਭਾਲਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਹੈ। 25 ਅਕਤੂਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਜ਼ਿਲਿਆਂ ਦੇ 120 ਪਿੰਡਾਂ ਵਿਚ ਆਧੁਨਿਕ ਖੇਤੀ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ। ਖੇਤੀ ਵਿਰਾਸਤ ਮਿਸ਼ਨ ਦੇ ਫ਼ੀਲਡ ਟਰੇਨਰ ਗੋਰਾ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਸੰਭਾਲਣਾ ਖੇਤੀਬਾੜੀ ਅਤੇ ਵਾਤਾਵਰਨ ਦੋਵਾਂ ਦੀ ਸਿਹਤ ਲਈ ਮਹੱਤਵ ਪੂਰਨ ਹੈ। ਇਸ ਨਾਲ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਮਿੱਟੀ ਵਿਚ ਜੈਵਿਕ ਮਾਦੇ ਨੂੰ ਵਧਾਉਣ ਅਤੇ ਇਸ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਸੰਭਾਲ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾ ਰਹੀ ਹੈ। ਪ੍ਰੋਜੈਕਟ ਊਰਜਾ ਤਹਿਤ ਪਰਾਲੀ ਪ੍ਰਬੰਧਨ ਦੇ ਮਿੱਟੀ ਉੱਤੇ ਪੈਣ ਵਾਲੇ ਪ੍ਰਭਾਵਾਂ ਨੂੰ ਸਮਝਣ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਗੋਰਾ ਸਿੰਘ ਅਨੁਸਾਰ ਚੁਣੇ ਗਏ ਖੇਤਾਂ ਵਿਚ ਕਣਕ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੇ ਨਮੂਨੇ ਲਏ ਜਾ ਰਹੇ ਹਨ। ਇਸ ਤੋਂ ਬਾਅਦ ਲਗਪਗ 6 ਮਹੀਨਿਆਂ ਦੇ ਫ਼ਸਲੀ ਚੱਕਰ ਦੇ ਅੰਤ ਵਿਚ ਮੁੜ ਨਮੂਨੇ ਲਏ ਜਾਣਗੇ। ਦੋਵਾਂ ਜਾਂਚਾਂ ਦੀ ਤੁਲਨਾ ਰਾਹੀਂ ਮਿੱਟੀ ਦੇ ਪੌਸ਼ਟਿਕ ਤੱਤਾਂ ਅਤੇ ਸਿਹਤ ਵਿਚ ਆਉਣ ਵਾਲੀਆਂ ਤਬਦੀਲੀਆਂ ਦਾ ਅਧਿਐਨ ਕੀਤਾ ਜਾਵੇਗਾ। ਜਾਂਚ ਦੇ ਨਤੀਜੇ ਕਿਸਾਨਾਂ ਨਾਲ ਵੀ ਸਾਂਝੇ ਕੀਤੇ ਜਾਣਗੇ ਤਾਂ ਜੋ ਉਹ ਆਪਣੀ ਮਿੱਟੀ ਦੀ ਸਥਿਤੀ ਬਾਰੇ ਵਿਗਿਆਨਕ ਜਾਣਕਾਰੀ ਹਾਸਿਲ ਕਰ ਸਕਣ। ਮੁਹਿੰਮ ਤਹਿਤ ਕਿਸਾਨਾਂ ਨੂੰ ਜੈਵਿਕ ਦਵਾਈਆਂ ਅਤੇ ਕੁਦਰਤੀ ਖੇਤੀ ਵਿਚ ਵਰਤੀਆਂ ਜਾਂਦੀਆਂ ਸਮੱਗਰੀਆਂ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦਾ ਮਕਸਦ ਕਣਕ ਦੀ ਫ਼ਸਲ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਢੁੱਕਵੇਂ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਅਤੇ ਰਸਾਇਣਕ ਦਵਾਈਆਂ ਉੱਤੇ ਨਿਰਭਰਤਾ ਘਟਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿਚ ਕਿਸਾਨ ਖੇਤ ਸਿਖਲਾਈ ਸਕੂਲ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨਾਂ ਨੂੰ ਪਰਾਲੀ ਦੀ ਮਹੱਤਤਾ, ਮਿੱਟੀ ਦੀ ਸਿਹਤ ਅਤੇ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾ ਰਹੀ ਹੈ। ਖੇਤੀ ਵਿਰਾਸਤ ਮਿਸ਼ਨ ਦੀ ਇਹ ਪਹਿਲ ਪਰਾਲੀ ਨੂੰ ਬੇਕਾਰ ਰਹਿੰਦ-ਖੂੰਹਦ ਦੀ ਬਜਾਏ ਇਕ ਕੁਦਰਤੀ ਸਰੋਤ ਵਜੋਂ ਵਰਤਣ ਦੀ ਸੋਚ ਨੂੰ ਉਤਸ਼ਾਹਿਤ ਕਰ ਰਹੀ ਹੈ। ਪ੍ਰੋਜੈਕਟ ਊਰਜਾ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਮਿੱਟੀ, ਪਾਣੀ ਅਤੇ ਹਵਾ ਦੀ ਰੱਖਿਆ ਦੇ ਨਾਲ-ਨਾਲ ਟਿਕਾਊ ਅਤੇ ਕੁਦਰਤ-ਅਨੁਕੂਲ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਪੁਲਿਸ ਮੁਲਾਜ਼ਮ ਦਾ ਖਾਤਾ ਹੈਕ ਕਰਕੇ ਉਡਾਏ ਪੈਸੇ ਅਗਲੀ ਖ਼ਬਰ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਦੁਕਾਨਦਾਰਾਂ ਨੂੰ ਮਾਲਕੀ ਦੇਣ ਲਈ ਕਾਰਵਾਈ ਤੇਜ਼ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।