05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਪੀਕਰ ਸੰਧਵਾਂ ਨੇ ਪਿੰਡ ਹਰੀਨੌਂ ਤੇ ਖਾਰਾ ਵਿਖੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਵੰਡੇ

ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀਨੌਂ ਅਤੇ ਪਿੰਡ ਖਾਰਾ ਵਿਖੇ ਪਹੁੰਚ ਕੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣਗੇ ਅਤੇ ਉਹ ਆਪਣੀ ਜਾਇਦਾਦ ਸਬੰਧੀ ਹੱਕਾਂ ਦਾ ਲਾਭ ਲੈ ਸਕਣਗੇ।

ਅਜੀਤ ਡੈਸਕ 05-11-2026
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀਨੌਂ ਅਤੇ ਪਿੰਡ ਖਾਰਾ ਵਿਖੇ ਪਹੁੰਚ ਕੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣਗੇ ਅਤੇ ਉਹ ਆਪਣੀ ਜਾਇਦਾਦ ਸਬੰਧੀ ਹੱਕਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਸਬੰਧੀ ਦਸਤਾਵੇਜ਼ੀ ਹੱਕ ਮਿਲਣ ਦੇ ਨਾਲ-ਨਾਲ ਭਵਿੱਖ ਵਿਚ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਹੂਲਤਾਂ ਦਾ ਲਾਭ ਆਖ਼ਰੀ ਕਤਾਰ ਵਿਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ। ਇਸ ਉਪਰੰਤ ਉਨ੍ਹਾਂ ਪਿੰਡ ਖਾਰਾ ਵਿਖੇ ਬਣਾਈ ਸੱਥ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਪਿੰਡ ਹਰੀਨੌਂ ਦੇ ਸਰਪੰਚ ਅਜੀਤ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਮਨਪ੍ਰੀਤ ਮਨੀ ਧਾਲੀਵਾਲ, ਅਮਨਦੀਪ ਬਾਬਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਉਪਰੰਤ ਪੋਲਿੰਗ ਬੂਥਾਂ ਦੀ ਗਿਣਤੀ 760 ਹੋਈ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਦਿੱਲੀ ਹਾਈਕੋਰਟ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।