06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਠਿਆਈ ’ਚ ਚੂਹਿਆਂ ਦੀਆਂ ਮੇਂਗਣਾਂ ਮਿਲਣ ’ਤੇ 30 ਤੋਂ 40 ਕਿੱਲੋ ਖ਼ਰਾਬ ਮਾਲ ਕਰਵਾਇਆ ਨਸ਼ਟ

ਫ਼ਿਰੋਜ਼ਪੁਰ, 5 ਨਵੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਤਹਿਤ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ’ਚ ਫ਼ਿਰੋਜ਼ਪੁਰ ਛਾਉਣੀ ਵਿਖੇ ਪਿਆਰੇ ਹਲਵਾਈ ਦੀ ਦੁਕਾਨ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਇਸ ਚੈਕਿੰਗ ਦੌਰਾਨ ਦੁਕਾਨ ’ਚ ਰੱਖੀਆਂ ਮਠਿਆਈਆਂ ਵਿਚ ਚੂਹਿਆਂ ਦੀਆਂ ਮੇਂਗਣਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ।

ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਮਠਿਆਈਆਂ ਦੀ ਦੁਕਾਨ ’ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਦੁਕਾਨ ਦੀ ਤਸਵੀਰ। ਅਜੀਤ ਤਸਵੀਰ 06-11-2026
ਫ਼ਿਰੋਜ਼ਪੁਰ, 5 ਨਵੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਤਹਿਤ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ’ਚ ਫ਼ਿਰੋਜ਼ਪੁਰ ਛਾਉਣੀ ਵਿਖੇ ਪਿਆਰੇ ਹਲਵਾਈ ਦੀ ਦੁਕਾਨ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਇਸ ਚੈਕਿੰਗ ਦੌਰਾਨ ਦੁਕਾਨ ’ਚ ਰੱਖੀਆਂ ਮਠਿਆਈਆਂ ਵਿਚ ਚੂਹਿਆਂ ਦੀਆਂ ਮੇਂਗਣਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ। ਖੁਰਾਕੀ ਪਦਾਰਥਾਂ ਦੀ ਸਫ਼ਾਈ ਅਤੇ ਸੁਰੱਖਿਆ ਨਾਲ ਜੁੜੀ ਇਸ ਗੰਭੀਰ ਲਾਪਰਵਾਹੀ ਨੂੰ ਦੇਖਦਿਆਂ ਵਿਭਾਗੀ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 30 ਤੋਂ 40 ਕਿੱਲੋ ਖ਼ਰਾਬ ਮਠਿਆਈਆਂ ਅਤੇ ਹੋਰ ਮਾਲ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ । ਚੈਕਿੰਗ ਦੌਰਾਨ ਵਿਭਾਗੀ ਟੀਮ ਨੇ ਦੁਕਾਨਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਦੁਕਾਨ ਦੇ ਨਾਲ-ਨਾਲ ਮਠਿਆਈਆਂ ਤਿਆਰ ਕਰਨ ਅਤੇ ਸਟੋਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ। ਇਸ ਦੇ ਨਾਲ ਹੀ ਦੁਕਾਨ ਦੇ ਪਿਛਲੇ ਪਾਸੇ ਬਣੇ ਗੁਦਾਮ ਅਤੇ ਸਟੋਰੇਜ ਵਾਲੀ ਥਾਂ ਦੀ ਸਫ਼ਾਈ ਅਤੇ ਸੈਨੇਟਰੀ ਹਾਲਤਾਂ ’ਚ ਵੀ ਸੁਧਾਰ ਕਰਨ ਦੀ ਹਦਾਇਤ ਕੀਤੀ ਗਈ। ਵਿਭਾਗ ਵਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਣ ਸਮੇਂ ਸਿਰਫ਼ ਉਨ੍ਹਾਂ ਦੀ ਦਿੱਖ ਜਾਂ ਕੀਮਤ ਨੂੰ ਹੀ ਆਧਾਰ ਨਾ ਬਣਾਇਆ ਜਾਵੇ, ਸਗੋਂ ਦੁਕਾਨ ਦੀ ਸਫ਼ਾਈ, ਖੁਰਾਕੀ ਪਦਾਰਥਾਂ ਨੂੰ ਰੱਖਣ ਦੇ ਢੰਗ ਅਤੇ ਉੱਥੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਨਿੱਜੀ ਸਫ਼ਾਈ ਵੱਲ ਵੀ ਧਿਆਨ ਦਿੱਤਾ ਜਾਵੇ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖਮੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।