06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਯਾਦ ’ਚ ਦੂਜਾ ਖ਼ੂਨਦਾਨ ਕੈਂਪ ਲਗਾਇਆ

ਗਿੱਦੜਬਾਹਾ, 5 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਐਮ. ਐਮ.

ਅਜੀਤ ਡੈਸਕ 06-11-2026
ਗਿੱਦੜਬਾਹਾ, 5 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਐਮ.ਐਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਨ.ਐਸ.ਐਸ. ਯੂਨਿਟ ਵਲੋਂ ਮਰਹੂਮ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਜਨਮ ਦਿਨ ਨੂੰ ਸਮਰਪਿਤ ਦੂਜਾ ਖ਼ੂਨਦਾਨ ਕੈਂਪ ਪ੍ਰਿੰਸੀਪਲ ਰਾਜੇਸ਼ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਜਸਵਿੰਦਰ ਬਾਘਲਾ ਤੇ ਮੈਡਮ ਅੰਜਲੀ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਰਾਜੀਵ ਜੈਨ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਜਸਵਿੰਦਰ ਬਾਘਲਾ ਨੇ ਦੱਸਿਆ ਕਿ ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਕਾਲਜ ਨੇ ਬਹੁਤ ਤਰੱਕੀ ਕੀਤੀ। ਜਿਨ੍ਹਾਂ ਦੀ ਯਾਦ ਅੱਜ ਵੀ ਉਨ੍ਹਾਂ ਦੇ ਦਿਲਾਂ ਵਿਚ ਤਾਜ਼ਾ ਰਹੇ, ਇਸ ਲਈ ਕਾਲਜ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਗੁਰੂ ਨਾਨਕ ਚੈਰੀਟੇਬਲ ਬਠਿੰਡਾ ਵਲੋਂ ਲਗਾਇਆ ਗਿਆ, ਜਿਸ ਵਿਚ 42 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਆਏ ਹੋਏ ਮਹਿਮਾਨਾਂ ਤੇ ਖ਼ੂਨਦਾਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਗੁਰਵਿੰਦਰ ਸਿੰਘ ਬਣਵਾਲਾ, ਬੀਬੀ ਗੁਰਦਿਆਲ ਕੌਰ ਮੱਲਣ, ਦਿਨੇਸ਼ ਗਰਗ, ਦੀਪਕ ਗਰਗ, ਬਲਕਾਰ ਸਿੰਘ ਮਾਨ, ਕਾਲਜ ਦਾ ਸਮੂਹ ਸਟਾਫ਼ ਅਤੇ ਹਲਕੇ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 6,49,546.77 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ ਅਗਲੀ ਖ਼ਬਰ -ਖ਼ਾਲਸਾ ਕਾਲਜ ਮਾਹਿਲਪੁਰ ’ਚ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਤੀਜੇ ਦਿਨ- ਥੀਏਟਰ ਅਤੇ ਕਲਾਤਮਿਕ ਵੰਨਗੀਆਂ ਦੇ ਦਿਲਕਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।