ਇਨਸਾਫ਼ ਰੈਲੀ ’ਚ ਹੋਇਆ ਵੱਡਾ ਇਕੱਠ ਪੰਜਾਬ ਵਿਚ ਰਾਜਨੀਤਿਕ ਤਬਦੀਲੀ ਦਾ ਸੰਕੇਤ-ਸੰਧੂ
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਇਨਸਾਫ਼ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਲੋਕਾਂ ਤੇ ਪਾਰਟੀ ਵਰਕਰਾਂ ਦਾ ਹੋਇਆ ਵਿਸ਼ਾਲ ਇਕੱਠ ਪੰਜਾਬ ਦੀ ਸਿਆਸਤ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਇਸ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਸਾਬਤ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ ਅਤੇ ਸੂਬੇ ਵਿਚ ਬਦਲਾਅ ਚਾਹੁੰਦੇ ਹਨ।
ਸ਼
ਸ਼ਰਨਜੀਤ ਸਿੰਘ ਸੰਧੂ।
06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਇਨਸਾਫ਼ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਲੋਕਾਂ ਤੇ ਪਾਰਟੀ ਵਰਕਰਾਂ ਦਾ ਹੋਇਆ ਵਿਸ਼ਾਲ ਇਕੱਠ ਪੰਜਾਬ ਦੀ ਸਿਆਸਤ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਇਸ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਸਾਬਤ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ ਅਤੇ ਸੂਬੇ ਵਿਚ ਬਦਲਾਅ ਚਾਹੁੰਦੇ ਹਨ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਮੁਕਤਸਰ ਸਾਹਿਬ ਹਲਕੇ ਸਮੇਤ ਆਸਪਾਸ ਦੇ ਇਲਾਕਿਆਂ ਵਿਚੋਂ ਵੀ ਵੱਡੀ ਗਿਣਤੀ ਵਿਚ ਲੋਕ ਰੈਲੀ ’ਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਜੋਸ਼ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਅਤੇ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਦੇ ਵਿਚਾਰਾਂ ਨੂੰ ਸੁਣਿਆ। ਉਨ੍ਹਾਂ ਇਸ ਮੌਕੇ ਰੈਲੀ ਵਿਚ ਪਹੁੰਚ ਕੇ ਸਹਿਯੋਗ ਦੇਣ ਵਾਲੇ ਸਮੂਹ ਇਲਾਕਾ ਵਾਸੀਆਂ, ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸ਼ਰਨਜੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਹੋਰ ਸਮਰਥਨ ਮਿਲੇਗਾ।