10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਦੀ ਰਾਤ ਘਰ ਦੇ ਵਿਹੜੇ ’ਚ ਖੜ੍ਹੇ ਮੋਟਰਸਾਈਕਲ ਨੂੰ ਲੱਗੀ ਅੱਗ

ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੀ ਨਾਗਪਾਲ ਨਗਰੀ ਵਿਖੇ ਬੀਤੀ ਰਾਤ ਇਕ ਘਰ ਦੇ ਵਿਹੜੇ ਵਿਚ ਖੜ੍ਹੇ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫ਼ੈਲੀ ਕਿ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਮੋਟਰਸਾਈਕਲ ਬੁਰੀ ਤਰ੍ਹਾਂ ਸੜ ਚੁੱਕਾ ਸੀ।

ਮੋਟਰਸਾਈਕਲ ਨੂੰ ਲੱਗੀ ਭਿਆਨਕ ਅੱਗ ਦਾ ਦ੍ਰਿਸ਼। ਤਸਵੀਰ: ਪਾਟਿਲ 10-11-2026
ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੀ ਨਾਗਪਾਲ ਨਗਰੀ ਵਿਖੇ ਬੀਤੀ ਰਾਤ ਇਕ ਘਰ ਦੇ ਵਿਹੜੇ ਵਿਚ ਖੜ੍ਹੇ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫ਼ੈਲੀ ਕਿ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਮੋਟਰਸਾਈਕਲ ਬੁਰੀ ਤਰ੍ਹਾਂ ਸੜ ਚੁੱਕਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਾਗਪਾਲ ਨਗਰੀ ਵਾਸੀ ਸੁਨੀਲ ਨਾਗਪਾਲ (ਬਿੰਟਾ ਨਾਗਪਾਲ) ਪੁੱਤਰ ਅਮਰਨਾਥ ਨਾਗਪਾਲ ਨੇ ਦੱਸਿਆ ਕਿ ਐਤਵਾਰ ਰਾਤ ਜਦੋਂ ਪਰਿਵਾਰ ਸੁੱਤਾ ਹੋਇਆ ਸੀ ਤਾਂ ਉਨ੍ਹਾਂ ਨੂੰ ਘਰ ਦੇ ਵਿਹੜੇ ਵਿਚੋਂ ਧੂੰਆਂ ਉਠਦਾ ਮਹਿਸੂਸ ਹੋਇਆ। ਬਾਹਰ ਆ ਕੇ ਦੇਖਿਆ ਤਾਂ ਵਿਹੜੇ ਵਿਚ ਖੜ੍ਹੇ ਉਨ੍ਹਾਂ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 53 ਈ 5 953 ਨੂੰ ਅੱਗ ਲੱਗੀ ਹੋਈ ਸੀ। ਪਰਿਵਾਰ ਵਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਮੋਟਰਸਾਈਕਲ ਪੂਰੀ ਨੁਕਸਾਨਿਆ ਜਾ ਚੁੱਕਾ ਸੀ। ਮੁੱਢਲੇ ਤੌਰ ’ਤੇ ਅੱਗ ਲੱਗਣ ਦਾ ਕਾਰਨ ਕੋਈ ਆਤਿਸ਼ਬਾਜ਼ੀ ਮੋਟਰਸਾਈਕਲ ’ਤੇ ਡਿੱਗਣਾ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਦੇ ਸੂਝਵਾਨ ਵੋਟਰ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ- ਕੈਪਟਨ ਸੰਦੀਪ ਸਿੰਘ ਸੰਧੂ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਪਾਣੀ ਦੇ 10 ਨਮੂਨੇ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।