10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤ ਦੇ ਦੇਵਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਰਕਸ਼ਾਪਾਂ, ਸਨਅਤੀ ਅਦਾਰਿਆਂ ਅਤੇ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਸਮਾਗਮ ਕਰਵਾਏ ਗਏ।

ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤ ਦੇ ਦੇਵਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਰਕਸ਼ਾਪਾਂ, ਸਨਅਤੀ ਅਦਾਰਿਆਂ ਅਤੇ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਸਮਾਗਮ ਕਰਵਾਏ ਗਏ। ਮਕੈਨਿਕਾਂ ਤੇ ਕਿਰਤੀਆਂ ਵਲੋਂ ਆਪਣੇ ਕੰਮਕਾਜ ਵਿਚ ਵਰਤੇ ਜਾਂਦੇ ਸੰਦਾਂ ਤੇ ਮਸ਼ੀਨਰੀ ਦੀ ਪੂਜਾ ਕੀਤੀ ਗਈ। ਕਈ ਥਾਵਾਂ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਵੀ ਪਾਏ ਗਏ। ਇਸੇ ਤਹਿਤ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵੀ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਮਕੈਨਿਕ ਗੁਲਾਬ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਇਸ ਮੌਕੇ ਧਾਰਮਿਕ ਪਾਠ ਦੇ ਭੋਗ ਪਾਏ ਗਏ। ਗ੍ਰੰਥੀ ਸਿੰਘ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਉਨ੍ਹਾਂ ਦੀ ਮਹਾਨ ਦੇਣ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਗੁਲਾਬ ਸਿੰਘ ਨੇ ਕਿਹਾ ਕਿ ਸਨਅਤਾਂ ਅਤੇ ਵੱਖ-ਵੱਖ ਕਿੱਤਿਆਂ ਵਿਚ ਕਿਰਤੀਆਂ ਵਲੋਂ ਵਰਤੀ ਜਾਂਦੀ ਮਸ਼ੀਨਰੀ, ਔਜ਼ਾਰ ਤੇ ਤਕਨੀਕੀ ਹੁਨਰ ਬਾਬਾ ਵਿਸ਼ਵਕਰਮਾ ਦੀ ਯਾਦ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਰਤ, ਮਿਹਨਤ ਤੇ ਲਗਨ ਮਨੁੱਖੀ ਜੀਵਨ ਦੀ ਤਰੱਕੀ ਦਾ ਆਧਾਰ ਹਨ। ਇਸ ਸ਼ੁੱਭ ਦਿਹਾੜੇ ਮੌਕੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਆਪਣੀ ਮਸ਼ੀਨਰੀ ਅਤੇ ਔਜ਼ਾਰਾਂ ਨੂੰ ਧੂਫ਼-ਬੱਤੀ ਕਰਕੇ ਪੂਜਾ ਕੀਤੀ ਗਈ।
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਹਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।