10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਾਦਿਕ, 9 ਨਵੰਬਰ (ਆਰ. ਐਸ.

ਵਿਸ਼ਵਕਰਮਾ ਭਵਨ ਸਾਦਿਕ ਵਿਖੇ ਮਨਾਏ ਗਏ ਵਿਸ਼ਵਕਰਮਾ ਦਿਵਸ ਸਮੇਂ ਭੁਪਿੰਦਰ ਸਿੰਘ ਢਿੱਲੋਂ ਪ੍ਰਧਾਨ ਐਲਡਰਜ਼ ਸਰਵਿਸ ਸੁਸਾਇਟੀ ਸਾਦਿਕ ਆਪਣੇ ਵਿਚਾਰ ਪੇਸ਼ ਕਰਦੇ ਹੋਏ। ਤਸਵੀਰ : ਆਰ.ਐਸ.ਧੁੰਨਾ 10-11-2026
ਸਾਦਿਕ, 9 ਨਵੰਬਰ (ਆਰ.ਐਸ.ਧੁੰਨਾ)-ਸਥਾਨਕ ਵਿਸ਼ਵਕਰਮਾ ਭਵਨ ਵਿਖੇ ਰਾਮਗੜ੍ਹੀਆ ਸਭਾ ਸਾਦਿਕ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੇ ਪਹਿਲੇ ਪਹਿਰ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਅੰਗਰੇਜ਼ ਸਿੰਘ ਅਤੇ ਰੂਪ ਸਿੰਘ ਢਿੱਲੋਂ ਦੇ ਜਥੇ ਨੇ ਧਾਰਮਿਕ ਕਵਿਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ, ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਰੀਦਕੋਟ ਆਦਿ ਨੇ ਸਭਨਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਸ਼ਿਲਪਕਲਾ ਦੇ ਮਾਹਿਰ ਸਨ ਤੇ ਉਨ੍ਹਾਂ ਨੇ ਕਿਰਤੀਆਂ ਲਈ ਵੱਖ ਵੱਖ ਤਰ੍ਹਾਂ ਦੇ ਔਜਾਰਾਂ ਦਾ ਨਿਰਯਾਤ ਵੀ ਕੀਤਾ। ਸਭਾ ਦੇ ਸਰਪ੍ਰਸਤ ਗੁਰਚੰਦ ਸਿੰਘ ਮੁਮਾਰਾ ਅਤੇ ਪ੍ਰਧਾਨ ਗੁਰਮੀਤ ਸਿੰਘ ਕਲਸੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਲੱਖਾ ਉਪ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਸਰਪੰਚ ਦੀਸ਼ਾ ਸਿੰਘ ਸਾਦਿਕ, ਸਾਬਕਾ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਸਰਪੰਚ ਜੈ ਦੀਪ ਸਿੰਘ ਬਰਾੜ ਘੁੱਦੂਵਾਲਾ, ਪਿ੍ਤਪਾਲ ਸਿੰਘ ਢਿੱਲੋਂ, ਜਸਵੀਰ ਸਿੰਘ ਉਗੋਕੇ, ਗੁਰਪ੍ਰੀਤ ਸਿੰਘ ਮੁਮਾਰਾ, ਤਰਲੋਚਨ ਸਿੰਘ, ਭੁਪਿੰਦਰ ਸਿੰਘ ਢਿੱਲੋਂ, ਬਾਬਾ ਜਸਵਿੰਦਰ ਸਿੰਘ ਸੋਨੂੰ, ਨੰਬਰਦਾਰ ਹਰਪ੍ਰੀਤ ਸਿੰਘ, ਸੋਬਤ ਸਿੰਘ, ਪੰਚ ਓਮ ਪ੍ਰਕਾਸ਼ ਗੋਰਾ, ਸ਼ਾਮ ਸੁੰਦਰ, ਹਰਜਿੰਦਰ ਸਿੰਘ ਚੌਹਾਨ, ਕੁਲਦੀਪ ਸਿੰਘ ਸ਼ੇਰ ਗਿੱਲ, ਜਗਸੀਰ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਰਜਿੰਦਰ ਸਿੰਘ, ਮਨਿੰਦਰ ਸਿੰਘ, ਲਵਦੀਪ ਸਿੰਘ, ਗੋਲਡੀ ਗੱਬੀ ਅਤੇ ਬਲਜੀਤ ਸਿੰਘ ਚਹਿਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਦੀਵਾਲੀ ਵਾਲੀ ਰਾਤ ਆਰੇ ’ਚ ਅਚਾਨਕ ਅੱਗ ਲੱਗੀ, ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।