10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਸਦਰਵਾਲਾ ਵਿਖੇ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਫਾਇਰਿੰਗ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)- ਪਿੰਡ ਸਦਰਵਾਲਾ ਵਿਖੇ ਜ਼ਮੀਨੀ ਵਿਵਾਦ ਦੌਰਾਨ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਦੇ ਮਾਮਲੇ ਵਿਚ 11 ਵਿਅਕਤੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4 ਰਿਵਾਲਵਰ ਤੇ ਕਈ ਜਿੰਦਾ ਕਾਰੂਤਬ ਬਰਾਮਦ ਕੀਤੇ ਹਨ। ਇਹ ਕਾਰਵਾਈ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਦੀ ਪੁਲਿਸ ਟੀਮ ਵਲੋਂ ਅਮਲ ਵਿਚ ਲਿਆਂਦੀ ਗਈ।

ਅਜੀਤ ਡੈਸਕ 11-11-2026

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)- ਪਿੰਡ ਸਦਰਵਾਲਾ ਵਿਖੇ ਜ਼ਮੀਨੀ ਵਿਵਾਦ ਦੌਰਾਨ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਦੇ ਮਾਮਲੇ ਵਿਚ 11 ਵਿਅਕਤੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4 ਰਿਵਾਲਵਰ ਤੇ ਕਈ ਜਿੰਦਾ ਕਾਰੂਤਬ ਬਰਾਮਦ ਕੀਤੇ ਹਨ। ਇਹ ਕਾਰਵਾਈ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਦੀ ਪੁਲਿਸ ਟੀਮ ਵਲੋਂ ਅਮਲ ਵਿਚ ਲਿਆਂਦੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਦਈ ਪ੍ਰਗਟ ਸਿੰਘ ਦੀ ਪਿੰਡ ਕਬਰਵਾਲਾ (ਸਦਰਵਾਲਾ) ਵਿਖੇ ਕਰੀਬ 8 ਕਨਾਲ ਜ਼ਮੀਨ ਹੈ, ਜਿਸ ਵਿਚੋਂ ਮਨਜੀਤ ਸਿੰਘ ਨੇ 1 ਕਨਾਲ ਜ਼ਮੀਨ ਖ਼ਰੀਦੀ ਸੀ, ਪਰ ਉਹ ਬਾਕੀ ਰਹਿੰਦੀ 7 ਕਨਾਲ ਜ਼ਮੀਨ ’ਤੇ ਵੀ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦਾ ਸੀ। ਬੀਤੀ 9 ਨਵੰਬਰ ਨੂੰ ਦੁਪਹਿਰ ਕਰੀਬ 3 ਵਜੇ ਜਦੋਂ ਮੁੱਦਈ ਆਪਣੀ ਜ਼ਮੀਨ ਵਿਚ ਗਿਆ ਤਾਂ ਮਨਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਰਾਂ ਅਤੇ ਦੋ ਟਰੈਕਟਰਾਂ ’ਤੇ ਸਵਾਰ ਹੋ ਕੇ ਹਥਿਆਰਾਂ ਨਾਲ ਲੈਸ ਆ ਕੇ ਧਮਕਿਆ। ਇਸ ਦੌਰਾਨ ਮਨਜੀਤ ਸਿੰਘ ਨੇ ਮੁੱਦਈ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ, ਪਰ ਮੁੱਦਈ ਨੇ ਜ਼ਮੀਨ ’ਤੇ ਲੇਟ ਕੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਇਸ ਘਟਨਾ ਤੋਂ ਬਾਅਦ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 11 ਵਿਅਕਤੀਆਂ ਵਿਚ ਕਬਰਵਾਲਾ ਦਾ ਮਨਜੀਤ ਸਿੰਘ ਤੇ ਗੁਰਪਾਲ ਸਿੰਘ, ਮਲੋਟ ਦਾ ਸੁਖਵਿੰਦਰ ਸਿੰਘ, ਫ਼ਰੀਦਕੋਟ ਦਾ ਗੁਰਨਾਮ ਸਿੰਘ, ਦਲਜੀਤ ਸਿੰਘ, ਸੰਜੀਵ ਕੁਮਾਰ, ਸ਼ਹੀਨ ਭਾਰਦਵਾਜ, ਜਸਵਿੰਦਰ ਸਿੰਘ, ਲਵਜੀਤ ਸਿੰਘ, ਸੁਨੀਲ ਸ਼ਰਮਾ ਅਤੇ ਅਕਾਸ਼ਦੀਪ ਸਿੰਘ ਸ਼ਾਮਿਲ ਹਨ, ਜਦੋਂਕਿ ਬਾਕੀਆਂ ਕਰੀਬ 8 ਅਣਪਛਾਤਿਆਂ ਦੀ ਭਾਲ ਜਾਰੀ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਿਚ ਵਰਤੇ ਗਏ ਹਥਿਆਰਾਂ ਅਤੇ ਟਰੈਕਟਰਾਂ/ਗੱਡੀਆਂ ਦੀ ਬਰਾਮਦਗੀ ਦੇ ਨਾਲ-ਨਾਲ ਬਾਕੀ ਫ਼ਰਾਰ ਅਣਪਛਾਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਪਿਛਲੀ ਖ਼ਬਰ ਸਾਦਿਕ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਗੁੱਸੇ ਦੀ ਲਹਿਰ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।