10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਦੇ ਫ਼ਰੀਦਕੋਟ ਸੜਕ ’ਤੇ ਪਿਛਲੇ ਕਈ ਦਿਨਾਂ ਤੋਂ ਖੜ੍ਹਿਆ ਗੰਦਾ ਪਾਣੀ ਦੁਕਾਨਦਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਦੁਕਾਨਦਾਰ ਰਜਨੀਸ਼ ਗੋਇਲ, ਉਮੇਸ਼, ਨੀਲਾ ਛਾਬੜਾ, ਮੇਜਰ ਸਿੰਘ, ਜਸਪ੍ਰੀਤ ਸਿੰਘ, ਨਵਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਗੰਦਾ ਪਾਣੀ ਨਾਲੀਆਂ ਤੋਂ ਉੱਛਲ ਕੇ ਸੜਕਾਂ ’ਤੇ ਆ ਗਿਆ ਹੈ।

ਅਜੀਤ ਡੈਸਕ 11-11-2026
ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਦੇ ਫ਼ਰੀਦਕੋਟ ਸੜਕ ’ਤੇ ਪਿਛਲੇ ਕਈ ਦਿਨਾਂ ਤੋਂ ਖੜ੍ਹਿਆ ਗੰਦਾ ਪਾਣੀ ਦੁਕਾਨਦਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਦੁਕਾਨਦਾਰ ਰਜਨੀਸ਼ ਗੋਇਲ, ਉਮੇਸ਼, ਨੀਲਾ ਛਾਬੜਾ, ਮੇਜਰ ਸਿੰਘ, ਜਸਪ੍ਰੀਤ ਸਿੰਘ, ਨਵਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਗੰਦਾ ਪਾਣੀ ਨਾਲੀਆਂ ਤੋਂ ਉੱਛਲ ਕੇ ਸੜਕਾਂ ’ਤੇ ਆ ਗਿਆ ਹੈ। ਉਨ੍ਹਾਂ ਦੀਆਂ ਦੁਕਾਨਾਂ ਮੂਹਰੇ ਖੜ੍ਹਾ ਹੋਣ ਕਾਰਨ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਉਨ੍ਹਾਂ ਦੱਸਿਆ ਮਹਿਜ਼ ਕੁਝ ਮੀਟਰ ’ਤੇ ਨਗਰ ਕੌਂਸਲ ਕੋਟਕਪੂਰਾ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰ ਵੀ ਹਨ, ਪਰ ਗੰਦੇ ਪਾਣੀ ਦੀ ਨਿਕਾਸੀ ਪ੍ਰੋਪਰ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਆਰਥਿਕ ਨੁਕਸਾਨ ਪੁੱਜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧਿਤ ਵਿਭਾਗ ਨੂੰ ਵਾਰ-ਵਾਰ ਸੂਚਿਤ ਕੀਤਾ ਗਿਆ ਹੈ, ਪਰ ਕੋਈ ਪੱਕਾ ਹੱਲ ਹਾਲੇ ਤੱਕ ਨਹੀਂ ਨਿਕਲਿਆ ਹੈ।
ਪਿਛਲੀ ਖ਼ਬਰ ਬਲਦੇਵ ਸਿੰਘ ਮੱਤਾ ਭਾਕਿਯੂ ਏਕਤਾ ਉਗਰਾਹਾਂ ਬਲਾਕ ਜੈਤੋ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ-ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।