11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ ਜੈਤੋ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਗੁਰਬਾਣੀ ਕੀਰਤਨ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤਾ ਗਿਆ।

ਅਜੀਤ ਡੈਸਕ 11-11-2026
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ ਜੈਤੋ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਗੁਰਬਾਣੀ ਕੀਰਤਨ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਕੈਦ ’ਚੋਂ ਛੁਡਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸੇ ਖੁਸ਼ੀ ਵਿਚ ਸਿੱਖ ਕੌਮ ਬੰਦੀਛੋੜ ਦਿਵਸ ਮਨਾਉਂਦੀ ਹੈ। ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਦੀਵਾਲੀ ਹਨੇਰੇ ਤੋਂ ਚਾਨਣ ਵੱਲ ਜਾਣ ਦਾ ਪ੍ਰਤੀਕ ਹੈ। ਸਾਨੂੰ ਪਟਾਕਿਆਂ ਤੋਂ ਪ੍ਰਹੇਜ਼ ਕਰਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਕੇ ਤਿਉਹਾਰ ਮਨਾਉਣਾ ਚਾਹੀਦਾ ਹੈ। ਸਕੂਲ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਰੰਗੋਲੀ ਨਾਲ ਸਜਾਇਆ ਗਿਆ ਸੀ। ਵਿਦਿਆਰਥੀਆਂ ਨੇ ਦੀਵੇ ਬਾਲ ਕੇ ਵਾਤਾਵਰਨ ਬਚਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ. ਐਮ. ਡੀ ਸਕੂਲ ਦੀ ਚੜ੍ਹਤ ਅਗਲੀ ਖ਼ਬਰ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।