ਜ਼ਿਲ੍ਹੇ ’ਚ 7,77,188 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀ ਮੰਡੀਆਂ ਵਿਚ ਚੱਲ ਰਹੀ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਚ ਵੀ ਤੇਜ਼ੀ ਲਿਆਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਅਜੀਤ ਡੈਸਕ
11-11-2026