ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ
ਕੋਟਕਪੂਰਾ, 11 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਮਕਸਦ ਨਾਲ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ/ਪ੍ਰਿੰਸੀਪਲ ਸੁਰਿੰਦਰ ਕੌਰ ਵਲੋਂ ਆਪਣੇ ਦਸਵੰਧ ਵਿਚੋਂ ਸਕੂਲ ਦੇ 35 ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ।
ਅਜੀਤ ਡੈਸਕ
12-11-2026