14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੇ ਕੀਤੇ ਗਏ ਐਲਾਨ ਦੇ ਉਲਟ ਮੰਡੀਆਂ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ। 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੇ ਕੀਤੇ ਗਏ ਐਲਾਨ ਦੇ ਉਲਟ ਮੰਡੀਆਂ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤੀਆਂ ਮੰਡੀਆਂ ਤੁਰੰਤ ਮੁੜ ਚਾਲੂ ਕਰਕੇ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇ। ਮੀਟਿੰਗ ’ਚ ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਕੌਮੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਦੂਹੇਵਾਲਾ, ਬੀ.ਕੇ.ਯੂ. ਮਾਲਵਾ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ ਨੇ ਕਿਹਾ ਕਿ ਸੂਬੇ ਵਿਚ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥ ਕੇ ਮੰਡੀਆਂ ਦਾ ਕੋਟਾ ਨਿਰਧਾਰਿਤ ਕੀਤਾ ਗਿਆ ਸੀ। ਉਨ੍ਹਾਂ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ 90 ਫ਼ੀਸਦੀ ਖ਼ਰੀਦ ਹੋਣ ਦੇ ਕੀਤੇ ਦਾਅਵੇ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਆਮਦ ਜਾਰੀ ਹੋਣ ਦੇ ਬਾਵਜੂਦ ਖ਼ਰੀਦ ਮੁਕੰਮਲ ਹੋਣ ਦੇ ਦਾਅਵੇ ਹਕੀਕਤ ਤੋਂ ਦੂਰ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵਧ ਗਈ ਹੈ। ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਦੀ ਫ਼ਸਲ ਵਿਚ ਕੱਟ ਲਗਾਏ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਤੁਰੰਤ ਚਾਲੂ ਕਰਕੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ 13 ਨਵੰਬਰ ਨੂੰ ਸਵੇਰੇ 11 ਵਜੇ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਤਹਿਸੀਲ ਤੇ ਮਲੋਟ ਤਹਿਸੀਲ ਵਿਖੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਲੰਬੀਢਾਬ, ਬਲਦੇਵ ਸਿੰਘ ਹਰੀਕੇ ਕਲਾਂ, ਹਰਪ੍ਰੀਤ ਸਿੰਘ ਗੋਨਿਆਣਾ, ਭਿੰਦਰ ਸਿੰਘ ਲੰਬੀਢਾਬ ਅਤੇ ਜਸਕਰਨ ਸਿੰਘ ਬੂੜਾ ਗੁੱਜਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਕਿਸਾਨ। ਅਗਲੀ ਖ਼ਬਰ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।