ਸੜਕ ਹਾਦਸੇ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਪਿੰਡ ਪਿੱਪਲੀ ਵਿਖੇ 2 ਮੋਟਰਸਾਈਕਲਾਂ ਦੀ ਟੱਕਰ ਹੋਣ ਤੋਂ ਬਾਅਦ ਇਕ ਮੋਟਰਸਾਈਕਲ ਚਾਲਕ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਚੱਲਦੇ ਹੋਏ ਹਸਪਤਾਲ ’ਚ ਦੌਰਾਨੇ ਇਲਾਜ ਮੌਤ ਹੋਣ ਦਾ ਸਮਾਚਾਰ ਹੈ। ਪੁਲਿਸ ਵਲੋਂ ਮਿ੍ਤਕ ਵਿਅਕਤੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਦੂਜੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
13-11-2026