14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਲਾਕ ਪੱਧਰੀ ਖੇਡਾਂ ’ਚ ਸ.ਪ੍ਰਾ.ਸਕੂਲ ਟਹਿਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਟਹਿਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲੱਸਟਰ ਮੁਖੀ ਸ਼ਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 14-11-2026
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਟਹਿਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲੱਸਟਰ ਮੁਖੀ ਸ਼ਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਸਕੂਲ ਦੀ ਖਿਡਾਰਨ ਜੈਸਮੀਨ ਕੌਰ ਨੇ 600 ਮੀਟਰ ਦੌੜ ’ਚ ਦੂਜਾ, ਰਿਪੀਕਾ ਕੌਰ ਨੇ 600 ਮੀਟਰ ਦੌੜ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਅੰਸ਼ਪਾਲ ਸਿੰਘ ਨੇ 400 ਮੀਟਰ ਦੌੜ ’ਚ ਪਹਿਲਾ, ਅਵਤਾਰ ਸਿੰਘ ਨੇ 400 ਮੀਟਰ ਦੌੜ ’ਚ ਦੂਜਾ ਸਥਾਨ ਹਾਸਿਲ ਕੀਤਾ। ਰੁਪਿੰਦਰ ਕੌਰ ਨੇ 400 ਮੀਟਰ ਦੌੜ ’ਚ ਪਹਿਲਾ ਸਥਾਨ, ਸ਼ਬਨਮ ਮੱਟੂ ਨੇ 200 ਮੀਟਰ ਦੌੜ ’ਚ ਪਹਿਲਾ ਸਥਾਨ, ਅੰਸ਼ਪਾਲ ਸਿੰਘ ਨੇ 200 ਮੀਟਰ ਦੌੜ ’ਚ ਪਹਿਲਾ ਸਥਾਨ, ਅਵਤਾਰ ਸਿੰਘ ਨੇ 200 ਮੀਟਰ ਦੌੜ ’ਚ ਦੂਜਾ ਸਥਾਨ, ਅੰਸ਼ਪਾਲ ਸਿੰਘ ਨੇ 100 ਮੀਟਰ ਦੌੜ ’ਚ ਪਹਿਲਾ, ਅੰਸ਼ ਕੁਮਾਰ ਨੇ 100 ਮੀਟਰ ਦੌੜ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਨਿਸ਼ਾ ਨੇ ਲੰਬੀ ਛਾਲ ’ਚ ਤੀਜਾ ਸਥਾਨ, ਰਿਪਿਕਾ ਕੌਰ ਨੇ ਲੰਬੀ ਛਾਲ ’ਚ ਦੂਜਾ ਸਥਾਨ, ਅੰਸ਼ ਕੁਮਾਰ ਨੇ ਲੰਬੀ ਛਾਲ ’ਚ ਤੀਜਾ ਸਥਾਨ, ਲੜਕਿਆਂ ਦੀ 4&100 ਮੀਟਰ ਰਿਲੇਅ ਦੌੜ ’ਚ ਮਨੋਜ, ਅਵਤਾਰ ਸਿੰਘ, ਅੰਸ਼ ਕੁਮਾਰ, ਅੰਸ਼ਪਾਲ ਸਿੰਘ ਨੇ ਪਹਿਲਾ ਸਥਾਨ ਅਤੇ ਕੁੜੀਆਂ ’ਚ ਸ਼ਬਨਮ ਮੱਟੂ, ਜੈਸਮੀਨ ਕੌਰ, ਰੁਪਿੰਦਰ ਕੌਰ, ਰਿਪਿਕਾ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਮੂਹ ਐਸ.ਐਮ.ਸੀ. ਕਮੇਟੀ ਮੈਂਬਰ ਅਤੇ ਪੰਚਾਇਤ ਵਲੋਂ ਖਿਡਾਰੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕੀਤੀ ਗਈ। ਸਮੂਹ ਸਕੂਲ ਸਟਾਫ਼ ਵਲੋਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਕੋਟਕਪੂਰਾ-ਮੋਗਾ ਮੁੱਖ ਮਾਰਗ ਦਾ ਕੰਮ ਦੂਜੇ ਪੜਾਅ ਵੱਲ ਵਧਿਆ ਦੁਕਾਨਦਾਰਾਂ ਨੇ ਲਿਆ ਸੁਖ ਦਾ ਸਾਹ ਅਗਲੀ ਖ਼ਬਰ ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।