14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਜ ਪੱਧਰੀ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਦੇ ਵਿਦਿਆਰਥੀ ਨੇ ਸਿਲਵਰ ਤਗਮਾ ਜਿੱਤਿਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀ ਨੇ ਜ਼ਿਲ੍ਹਾ ਬਰਨਾਲਾ ਵਿਖੇ ਹੋਈਆਂ 70ਵੀਂਆ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੇ ਖਿਡਾਰੀ ਵੰਸ਼ ਥਾਪਰ ਸਪੁੱਤਰ ਸੰਦੀਪ ਕੁਮਾਰ ਥਾਪਰ ਜਮਾਤ ਬਾਰ੍ਹਵੀਂ ਨੇ ਉਮਰ ਵਰਗ ਅੰਡਰ-19 (ਲੜਕੇ) ਨੇ ਫ਼ਰੀਦਕੋਟ ਦੀ ਟੀਮ ਵਲੋਂ ਖੇਡਦੇ ਹੋਏ ਰਾਜ ਪੱਧਰੀ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਸਿਲਵਰ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ।

ਰਾਜ ਪੱਧਰੀ ਰਗਬੀ ਖੇਡ ਮੁਕਾਬਲੇ ’ਚ ਦੂਜਾ ਸਥਾਨ ਹਾਸਿਲ ਕਰਨ ਵਾਲੇ ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦਾ ਖਿਡਾਰੀ ਸਟਾਫ਼ ਨਾਲ। ਅਜੀਤ ਤਸਵੀਰ 14-11-2026
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀ ਨੇ ਜ਼ਿਲ੍ਹਾ ਬਰਨਾਲਾ ਵਿਖੇ ਹੋਈਆਂ 70ਵੀਂਆ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੇ ਖਿਡਾਰੀ ਵੰਸ਼ ਥਾਪਰ ਸਪੁੱਤਰ ਸੰਦੀਪ ਕੁਮਾਰ ਥਾਪਰ ਜਮਾਤ ਬਾਰ੍ਹਵੀਂ ਨੇ ਉਮਰ ਵਰਗ ਅੰਡਰ-19 (ਲੜਕੇ) ਨੇ ਫ਼ਰੀਦਕੋਟ ਦੀ ਟੀਮ ਵਲੋਂ ਖੇਡਦੇ ਹੋਏ ਰਾਜ ਪੱਧਰੀ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਸਿਲਵਰ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਇਸ ਖਿਡਾਰੀ ਦਾ ਸਕੂਲ ਕੈਂਪਸ ਪਹੁੰਚਣ ’ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰੀ ਦੀ ਸਖ਼ਤ ਮਿਹਨਤ ਤੇ ਕੋਚ ਗੁਰਮੇਜ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੇਣੂਕਾ , ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ, ਰਵੀ ਸਿੰਘ, ਜਗਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਖਿਡਾਰੀ ਨੂੰ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਮਲੋਟ ਵਿਖੇ ਧਾਰਮਿਕ ਸਮਾਗਮ 20 ਤੋਂ 22 ਨਵੰਬਰ ਤੱਕ ਅਗਲੀ ਖ਼ਬਰ ਆਪ ਦੀ ਮਾਲਵਾ ’ਚ ਉਮੀਦਵਾਰ ਐਲਾਨਣ ’ਚ ਕਿਉਂ ਦੇਰੀ ਕਰ ਰਹੀ ਹੈ? ਬਾਕੀ ਰਹਿੰਦੀਆਂ 46 ਸੀਟਾਂ ਵਿਚੋਂ 38 ਮਾਲਵਾ ਨਾਲ ਸਬੰਧਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।