14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

16 ਨਵੰਬਰ ਨੂੰ ‘ਜਵਾਨੀ ਬਚਾਓ ਸਾਈਕਲ ਯਾਤਰਾ’ ਹਲਕਾ ਜੈਤੋ ’ਚ ਪਹੁੰਚੇਗੀ : ਦਰਸ਼ਨ ਢਿੱਲਵਾਂ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਸਵੇਰੇ 10 ਵਜੇ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਸਾਈਕਲ ਯਾਤਰਾ ਪਹੁੰਚੇਗੀ ਉਪਰੰਤ ਪਿੰਡ ਸਰਾਵਾਂ, ਗੁਰੂਸਰ, ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਪਹੁੰਚਗੇ।

ਅਜੀਤ ਡੈਸਕ 14-11-2026
ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਸਵੇਰੇ 10 ਵਜੇ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਸਾਈਕਲ ਯਾਤਰਾ ਪਹੁੰਚੇਗੀ ਉਪਰੰਤ ਪਿੰਡ ਸਰਾਵਾਂ, ਗੁਰੂਸਰ, ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਪਹੁੰਚਗੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਹਲਕੇ ਦੇ ਕਾਂਗਰਸੀ ਆਗੂਆ ਤੇ ਵਰਕਰਾਂ ਨੂੰ ਅਪੀਲ ਹੈ ਕਿ ਉਹ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਵੱਧ ਤੋਂ ਵੱਧ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪਹੁੰਚਣ।
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਨਸ਼ੇ ਦੀ ਹਾਲਤ ’ਚ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।