14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਾਇਮਰੀ ਪੱਧਰ ਸਿਰਫ਼ ਗਿਆਨ ਦਾ ਹੀ ਨਹੀਂ , ਸਗੋਂ ਹਰ ਪੱਖ ਦੇ ਵਿਕਾਸ ਦੀ ਬੁਨਿਆਦ - ਜਗਤਾਰ ਸਿੰਘ ਮਾਨ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪ੍ਰਾਇਮਰੀ ਸਿੱਖਿਆ ਬੱਚਿਆਂ ਦੇ ਜੀਵਨ ਦੀ ਉਹ ਮਜ਼ਬੂਤ ਨੀਂਹ ਹੈ, ਜਿਸ ਉੱਪਰ ਉਨ੍ਹਾਂ ਦੇ ਬੌਧਿਕ, ਸਰੀਰਕ, ਮਾਨਸਿਕ, ਸਮਾਜਿਕ ਅਤੇ ਨੈਤਿਕ ਵਿਕਾਸ ਦੀ ਇਮਾਰਤ ਉਸਰਦੀ ਹੈ। ਪ੍ਰਾਇਮਰੀ ਪੱਧਰ ਸਿਰਫ਼ ਗਿਆਨ ਹਾਸਿਲ ਕਰਨ ਦਾ ਹੀ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਬੁਨਿਆਦ ਹੈ।

ਅਜੀਤ ਡੈਸਕ 15-11-2026
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪ੍ਰਾਇਮਰੀ ਸਿੱਖਿਆ ਬੱਚਿਆਂ ਦੇ ਜੀਵਨ ਦੀ ਉਹ ਮਜ਼ਬੂਤ ਨੀਂਹ ਹੈ, ਜਿਸ ਉੱਪਰ ਉਨ੍ਹਾਂ ਦੇ ਬੌਧਿਕ, ਸਰੀਰਕ, ਮਾਨਸਿਕ, ਸਮਾਜਿਕ ਅਤੇ ਨੈਤਿਕ ਵਿਕਾਸ ਦੀ ਇਮਾਰਤ ਉਸਰਦੀ ਹੈ। ਪ੍ਰਾਇਮਰੀ ਪੱਧਰ ਸਿਰਫ਼ ਗਿਆਨ ਹਾਸਿਲ ਕਰਨ ਦਾ ਹੀ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਬੁਨਿਆਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਪੀ.ਈ.ਓ. ਜੈਤੋ ਜਗਤਾਰ ਸਿੰਘ ਮਾਨ ਨੇ ਸਥਾਨਕ ਬਲਾਕ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਉਤਸ਼ਾਹ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਹਾਜ਼ਰੀਨ ਨੂੰ ਕਰਨਵੀਰ ਸਿੰਘ, ਰਾਜਵਿੰਦਰ ਕੌਰ ਬਰਗਾੜੀ, ਪ੍ਰਦੀਪ ਸਿੰਘ ਡੋਡ, ਮਨਪ੍ਰੀਤ ਸਿੰਘ ਹਰੀ ਨੌਂ, ਰੀਤੂ ਜੈਤੋ ਮੁੰਡੇ ਅਤੇ ਡੀ.ਆਰ.ਸੀ. ਵਕੀਲ ਸਿੰਘ ਕਮ ਸੈਂਟਰ ਮੁੱਖ ਅਧਿਆਪਕ ਨੇ ਸੰਬੋਧਨ ਕੀਤਾ। ਇਸ ਮੌਕੇ ਬਲਾਕ ਖੇਡ ਅਫ਼ਸਰ ਮਨਜੀਤ ਸਿੰਘ, ਸੁਖਜੀਤ ਸਿੰਘ, ਬੀ.ਆਰ.ਸੀ. ਸੁਖਪਿੰਦਰ ਸਿੰਘ, ਆਸ਼ੀਸ਼ ਕੁਮਾਰ, ਕਲਰਕ ਪੰਕਜ ਕੁਮਾਰ, ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੰਚ ਸੰਚਾਲਨ ਰਣਜੀਤ ਸਿੰਘ ਖੱਚੜਾਂ ਨੇ ਕੀਤਾ।
ਪਿਛਲੀ ਖ਼ਬਰ ਲੁੱਟ - ਖੋਹ ਦੀ ਯੋਜਨਾ ਬਣਾ ਰਹੇ 5 ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।