15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕੀਤਾ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਾ ਇਕ ਰੋਜ਼ਾ ਵਿੱਦਿਅਕ ਅਤੇ ਇਤਿਹਾਸਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਅੰਮ੍ਰਿਤਸਰ ਦੇ ਤਿੰਨ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਸਥਾਨਾਂ ਦਾ ਦੌਰਾ ਕੀਤਾ।

ਅਜੀਤ ਡੈਸਕ 16-11-2026
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਾ ਇਕ ਰੋਜ਼ਾ ਵਿੱਦਿਅਕ ਅਤੇ ਇਤਿਹਾਸਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਅੰਮ੍ਰਿਤਸਰ ਦੇ ਤਿੰਨ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਸਥਾਨਾਂ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਉੱਥੋਂ ਦੇ ਆਤਮਿਕ ਮਾਹੌਲ, ਸੇਵਾ ਭਾਵਨਾ, ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੇ ਸਾਰਿਆਂ ਨੂੰ ਬਹੁਤ ਪ੍ਰਭਾਵਿਤ ਕੀਤਾ। ਵਿਦਿਆਰਥੀਆਂ ਨੇ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ 13 ਅਪ੍ਰੈਲ 1919 ਨੂੰ ਵਾਪਰੀ ਇਤਿਹਾਸਕ ਦੁਖਦਾਈ ਘਟਨਾ ਬਾਰੇ ਜਾਣਕਾਰੀ ਹਾਸਿਲ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਘਟਨਾ ਦੇ ਇਤਿਹਾਸਕ ਮਹੱਤਵ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਬਾਰੇ ਵਿਸਥਾਰ ਨਾਲ ਦੱਸਿਆ। ਇਸ ਯਾਤਰਾ ਦਾ ਅਗਲਾ ਪੜਾਅ ‘ਸਾਡਾ ਪਿੰਡ’ ਰਿਹਾ, ਜਿੱਥੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ, ਪਰੰਪਰਾਵਾਂ ਅਤੇ ਪੇਂਡੂ ਜੀਵਨ-ਸ਼ੈਲੀ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਪੰਜਾਬੀ ਲੋਕ ਕਲਾ, ਰਵਾਇਤੀ ਪਹਿਰਾਵੇ, ਪੁਰਾਣੇ ਸਮੇਂ ਦੇ ਰਹਿਣ-ਸਹਿਣ, ਲੋਕ ਨਾਚਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਇਸ ਸਮੁੱਚੀ ਵਿੱਦਿਅਕ ਯਾਤਰਾ ਦਾ ਸਫ਼ਲ ਸੰਚਾਲਨ ਗਗ ਨਦੀਪ ਸਿੰਘ, ਪਰਮ ਪ੍ਰਤਾਪ ਵਾਲੀਆ, ਅਮਨਪ੍ਰੀਤ ਸਿੰਘ, ਆਸ਼ੂ ਮੋਂਗਾ ਅਤੇ ਮਨਮੀਤ ਕੌਰ ਦੇ ਕੁਸ਼ਲ ਮਾਰਗ ਦਰਸ਼ਨ ਹੇਠ ਕੀਤਾ ਗਿਆ। ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਇਸ ਤਰ੍ਹਾਂ ਦੀਆਂ ਵਿੱਦਿਅਕ ਯਾਤਰਾਵਾਂ ਨੂੰ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਅਤੇ ਗਿਆਨ ਵਿਚ ਵਾਧੇ ਲਈ ਬਹੁਤ ਮਹੱਤਵਪੂਰਨ ਦੱਸਿਆ। ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵੀ ਇਸ ਸਫਲ ਆਯੋਜਨ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰ ਐਸੋਸੀਏਸ਼ਨ ਵਲੋਂ ਬਿੱਲਾਂ ਦੇ ਨਿਪਟਾਰੇ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਮੈਰਾ ਸੰਧੂ ਨੇ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।