19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹੇ ਅੰਦਰ 9,14,295.87 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

ਅਜੀਤ ਡੈਸਕ 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 17 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 9,14,295.87 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 6,96,941.89 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਏ.ਡੀ.ਜੀ.ਪੀ ਜਤਿੰਦਰ ਸਿੰਘ ਔਲਖ ਨੂੰ ਮਿਲੇ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਸਰਚ ਆਪ੍ਰੇਸ਼ਨ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।