18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਇਨਕਲਾਬੀ ਸਾਥੀਆਂ ਦਾ ਸ਼ਹੀਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਥਾਨਕ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਂਕ ਦੇ ਸ਼ਹੀਦੀ ਸਮਾਰਕ ਵਿਖੇ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ 6 ਕ੍ਰਾਂਤੀਕਾਰੀ ਸਾਥੀਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਸ਼ਾਲਾਂ ਜਗਾ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

ਸ਼ਹੀਦ ਭਗਤ ਸਿੰਘ ਚੌਕ ਵਿਖੇ ਮਸ਼ਾਲਾਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਲੱਬ ਦੇ ਮੈਂਬਰ ਤੇ ਹੋਰ ਸ਼ਹਿਰੀ ਪਤਵੰਤੇ। ਅਜੀਤ ਤਸਵੀਰ 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਥਾਨਕ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਂਕ ਦੇ ਸ਼ਹੀਦੀ ਸਮਾਰਕ ਵਿਖੇ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ 6 ਕ੍ਰਾਂਤੀਕਾਰੀ ਸਾਥੀਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਸ਼ਾਲਾਂ ਜਗਾ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਕਲੱਬ ਪ੍ਰਧਾਨ ਸੰਜੇ ਵਾਲੀਆ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖ਼ਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਸੀਨੀਅਰ) ਅਤੇ ਸ਼ਹੀਦ ਸੁਰੈਣ ਸਿੰਘ (ਜੂਨੀਅਰ) ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਗ਼ਦਰੀ ਲਹਿਰ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਸੰਘਰਸ਼ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਾਵੇਂ ਸ਼ਹੀਦਾਂ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਪਰ ਸ਼ਹੀਦਾਂ ਦੀ ਯਾਦ ਵਿਚ ਸਰਕਾਰੀ ਪੱਧਰ ’ਤੇ ਕੋਈ ਸਮਾਗਮ ਨਹੀਂ ਕਰਵਾਇਆ ਗਿਆ , ਜਿਸ ਰਾਹੀਂ ਨੌਜਵਾਨਾਂ ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਤੇ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਸਕੂਲਾਂ, ਕਾਲਜਾਂ ਤੇ ਹੋਰ ਸਰਕਾਰੀ ਅਦਾਰਿਆਂ ਵਿਚ ਛੁੱਟੀ ਕਰਨ ਦੀ ਬਜਾਏ, ਸ਼ਹੀਦਾਂ ਦੇ ਜੀਵਨ ਅਤੇ ਵਿਚਾਰਧਾਰਾ ਸੰਬੰਧੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਸੰਘਰਸ਼ ਤੋਂ ਪ੍ਰੇਰਨਾ ਲੈ ਸਕੇ। ਇਸ ਮੌਕੇ ਡਾ. ਤ੍ਰਿਲੋਕ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ, ਸਤਨਾਮ ਸਿੰਘ, ਸੁਰਿੰਦਰ ਔਲਖ, ਲਖਵੰਤ ਸਿੰਘ, ਪੀ.ਆਰ.ਓ. ਜਗਦੀਸ਼ ਚੰਦਰ ਜੋਸ਼ੀ, ਪੰਕਜ ਭਾਟੀਆ, ਪੱਲੇਦਾਰ ਯੂਨੀਅਨ ਦੇ ਬਲਦੇਵ ਸਿੰਘ, ਬਿਜਲੀ ਬੋਰਡ ਠੇਕੇਦਾਰ ਮੁਲਾਜ਼ਮ ਯੂਨੀਅਨ ਵਲੋਂ ਜਗਮੋਹਨ ਸਿੰਘ, ਸਿੰਦਰ ਸਿੰਘ, ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਦੇ ਰਾਜ ਕੁਮਾਰ ਕਾਠਪਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਗਿਰਧਰ ਕਾਲਾ, ਐਸ.ਕੇ. ਜੂਸ ਬਾਰ ਵਾਲੇ, ਸ਼ੈਰੀ ਸਮੇਤ ਹੋਰ ਦੁਕਾਨਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਵੀਪ ਤਹਿਤ ਅਸੈਂਬਲੀ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦਾਸ ਗਿਰਧਰ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।