‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਸਕੂਲ ਦਾ ਬਲੂਮਿੰਗਡੇਲ ਸਕੂਲ ਵਿਖੇ ਵਿਦਿਆਰਥੀਆਂ ਵਿਚ ਸਮੇਂ ਦੀ ਮਹੱਤਤਾ, ਦ੍ਰਿੜ੍ਹ ਇਰਾਦੇ ਅਤੇ ਜੀਵਨ ਵਿਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਅਜੀਤ ਡੈਸਕ
21-11-2026