ਪਾਰਟੀ ਜਿੱਥੋਂ ਵੀ ਟਿਕਟ ਦੇਵੇਗੀ, ਚੋਣ ਲੜਨ ਲਈ ਤਿਆਰ ਰਹਾਂਗਾ-ਗੁਰਮੀਤ ਸਿੰਘ ਖੁੱਡੀਆਂ
ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਥੇੜ੍ਹੀ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਅਸ਼ੀਰਵਾਦ ਦਿੱਤਾ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਨਾਲ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਤੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ। ਤਸਵੀਰ: ਅਜਮੇਰ ਸਿੰਘ ਬਰਾੜ
21-11-2026
ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਥੇੜ੍ਹੀ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਧੀਰਾ ਖੁੱਡੀਆਂ ਉਨ੍ਹਾਂ ਦਾ ਭਤੀਜਾ ਵੀ ਹੈ। ਇਸ ਤੋਂ ਇਲਾਵਾ ਉਹ ਉਨ੍ਹਾਂ ਦਾ ਹਮਾਇਤੀ ਤੇ ਯਾਰ ਵੀ ਹੈ, ਇਸ ਲਈ ਉਨ੍ਹਾਂ ਤੇ ਧੀਰਾ ਖੁੱਡੀਆਂ ਵਿਚਕਾਰ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਹਲਕਾ ਲੰਬੀ ਦਾ ਮੋਰਚਾ ਸਾਂਝੀ ਲੜਾਈ ਲੜ ਕੇ ਫਤਿਹ ਕਰਾਂਗੇ। ਖੇਤੀਬਾੜੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਟਿਕਟ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੁੱਛਿਆ ਸੀ ਅਤੇ ਉਨ੍ਹਾਂ ਨਾਲ ਸਲਾਹ ਕਰਕੇ ਹੀ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਹਲਕਾ ਲੰਬੀ ਤੋਂ ਟਿਕਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਕਿਸੇ ਹੋਰ ਹਲਕੇ ਤੋਂ ਟਿਕਟ ਮਿਲ ਜਾਵੇ, ਪਰ ਲੰਬੀ ਵਿਧਾਨ ਸਭਾ ਹਲਕਾ ਉਨ੍ਹਾਂ ਦੀ ਉਹ ਪਹਿਲੀ ਪਸੰਦ ਹੀ ਰਹੇਗੀ ਅਤੇ ਇਸ ਅਹਿਮ ਵਿਧਾਨ ਸਭਾ ਹਲਕੇ ’ਤੇ ਉਹ ਵਿਸ਼ੇਸ਼ ਸਹਿਯੋਗ ਤੇ ਧਿਆਨ ਦਿੰਦੇ ਰਹਿਣਗੇ। ਆਪਣੀ ਟਿਕਟ ਸੰਬੰਧੀ ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਜਿੱਥੋਂ ਵੀ ਚਾਹੇਗੀ ਟਿਕਟ ਦੇ ਦੇਵੇ, ਉਹ ਚੋਣ ਲੜਨ ਲਈ ਤਿਆਰ ਰਹਿਣਗੇ। ਇਸ ਮੌਕੇ ਵਿਧਾਨ ਸਭਾ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਕਿਹਾ ਕਿ ਇਹ ਸਭ ਸੰਗਤ, ਆਮ ਆਦਮੀ ਪਾਰਟੀ ਦੀ ਹਾਈਕਮਾਨ ਅਤੇ ਉਨ੍ਹਾਂ ਦੇ ਚਾਚਾ ਗੁਰਮੀਤ ਸਿੰਘ ਖੁੱਡੀਆਂ ਦੇ ਸਦਕਾ ਹੋਇਆ ਹੈ ਅਤੇ ਉਨ੍ਹਾਂ ਨੂੰ ਲੰਬੀ ਤੋਂ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਪਿਆਰ ਤੇ ਅਸ਼ੀਰਵਾਦ ਸਦਕਾ ਉਹ ਵੀ ਇਹ ਸੀਟ ਜਿੱਤ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋ ਲੀ ਵਿਚ ਪਾਉਣਗੇ। ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਵੀ ਆਪਣੇ ਸੰਬੋਧਨ ਵਿਚ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦੇਣ ਲਈ ਆਮ ਆਦਮੀ ਪਾਰਟੀ ਹਾਈਕਮਾਨ ਤੇ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਧੀਰਾ ਖੁੱਡੀਆਂ ਨੂੰ ਆਪਣਾ ਸਹਿਯੋਗ ਦੇਣ। ਇਸ ਮੌਕੇ ਸਹਿਕਾਰੀ ਬੈਂਕ ਪੰਜਾਬ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ ਤੋਂ ਇਲਾਵਾ ਪਾਰਟੀ ਦੇ ਆਗੂ ਰਘਵੀਰ ਸਿੱਧੂ, ਗੁਰਲਾਲ ਸਿੰਘ ਵੜਿੰਗ, ਇੰਸ. ਦਰਸ਼ਨ ਲੰਬੀ, ਲਾਲੀ ਮਾਨ, ਬੱਬੀ ਅਬੁੱਲਖੁਰਾਣਾ, ਨਛੱਤਰ ਸਿੰਘ ਸਕੱਤਰ, ਹੋਰ ਬਹੁਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਆਗੂ ਹਾਜ਼ਰ ਸਨ।