20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਾਤ ਸਮੇਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਪਹਿਰੇਦਾਰੀ ਐਸ.ਐਸ.ਪੀ. ਨੇ ਖ਼ੁਦ ਫ਼ੀਲਡ ਵਿਚ ਜਾ ਕੇ ਨਾਕਿਆਂ ਦੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਚੌਕਸੀ ਵਧਾਉਂਦਿਆਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਐਸ.

ਰਾਤ ਦੀ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਵਿਚ ਚੱਲ ਰਹੀ ਚੈਕਿੰਗ ਮੁਹਿੰਮ ਦਾ ਦ੍ਰਿਸ਼। ਅਜੀਤ ਤਸਵੀਰ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਚੌਕਸੀ ਵਧਾਉਂਦਿਆਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ ’ਤੇ ਪੁਲਿਸ ਵਲੋਂ ਸਖ਼ਤ ਪਹਿਰਾ ਦਿੱਤਾ ਗਿਆ। ਇਸ ਮੁਹਿੰਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਐਸ.ਐਸ.ਪੀ. ਅਭਿਮੰਨਿਊ ਰਾਣਾ ਖ਼ੁਦ ਰਾਤ ਸਮੇਂ ਫ਼ੀਲਡ ਵਿਚ ਉਤਰੇ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਏ ਗਏ ਪੁਲਿਸ ਨਾਕਿਆਂ ’ਤੇ ਪਹੁੰਚ ਕੇ ਚੈਕਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਨਾਲ ਖੜ੍ਹ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰਵਾਈ। ਇਸ ਦੌਰਾਨ ਐਸ.ਐਸ.ਪੀ. ਨੇ ਖ਼ੁਦ ਵੀ ਸ਼ੱਕੀ ਹਾਲਤ ਵਿਚ ਘੁੰਮ ਰਹੇ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਆਪਣੇ ਮੋਬਾਈਲ ਫ਼ੋਨ ਰਾਹੀਂ ਪੀ.ਏ.ਆਈ.ਐਸ.ਐਪ ਦੀ ਵਰਤੋਂ ਕਰਦਿਆਂ ਮੌਕੇ ’ਤੇ ਹੀ ਉਨ੍ਹਾਂ ਦੀ ਪੁਲਿਸ ਰਿਕਾਰਡ ਸੰਬੰਧੀ ਵੈਰੀਫ਼ਿਕੇਸ਼ਨ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਤਕਨੀਕੀ ਸਾਧਨਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਕੁੱਲ 38 ਪੁਲਿਸ ਨਾਕੇ ਲਗਾਏ ਗਏ, ਜਿੱਥੇ ਆਉਣ-ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੁਹਿੰਮ ਵਿਚ ਇਕ ਐਸ.ਪੀ., 6 ਡੀ.ਐਸ.ਪੀ. ਅਤੇ 380 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਖ-ਵੱਖ ਟੀਮਾਂ ਦੇ ਰੂਪ ਵਿਚ ਹਿੱਸਾ ਲਿਆ । ਇੰਟਰ ਸਟੇਟ ਅਤੇ ਸੂਬਾਈ ਹੱਦਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਲਗਾਤਾਰ ਗਸ਼ਤ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਨਜ਼ਰ ਰੱਖੀ ਗਈ। ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਲੋੜੀਂਦੀ ਤਸਦੀਕ ਕੀਤੀ ਗਈ। ਇਸੇ ਤਰ੍ਹਾਂ ਬੱਸ ਅੱਡਿਆਂ ਤੇ ਹੋਰ ਜਨਤਕ ਥਾਵਾਂ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਲਾਵਾਰਸ ਅਤੇ ਸ਼ੱਕੀ ਵਾਹਨਾਂ ਦੀ ਵਾਹਨ ਐਪ ਰਾਹੀਂ ਜਾਂਚ ਕੀਤੀ ਗਈ। ਨਾਕਿਆਂ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ, ਨੰਬਰ ਪਲੇਟਾਂ ਅਤੇ ਹੋਰ ਜ਼ਰੂਰੀ ਪਹਿਲੂਆਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟਾਂ, ਮੋਡੀਫਾਈਡ ਸਾਈਲੈਂਸਰ, ਡਿਮ ਲਾਈਟਾਂ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜ਼ੀਹ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਾਰਟੀ ਜਿੱਥੋਂ ਵੀ ਟਿਕਟ ਦੇਵੇਗੀ, ਚੋਣ ਲੜਨ ਲਈ ਤਿਆਰ ਰਹਾਂਗਾ-ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।