26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੁਰਸੀ ਲਈ ਪੰਜਾਬ ਦੇ ਮਸਲਿਆਂ ਨੂੰ ਭੁੱਲਣ ਵਾਲੇ ਆਗੂਆਂ ਨੂੰ ਲੋਕ 2027 ’ਚ ਸਬਕ ਸਿਖਾਉਣਗੇ- ਦਲੇਰ ਸਿੰਘ ਡੋਡ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਜਪਾ ਤੇ ਅਕਾਲੀ ਦਲ ਬਾਦਲ ਦੇ ਗੱਠਜੋੜ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਫ਼ਰੀਦਕੋਟ ਉਮੀਦਵਾਰ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਮੰਗਾਂ ਅਤੇ ਪੰਥਕ ਮਸਲਿਆਂ ਨੂੰ ਦਰਕਿਨਾਰ ਕਰਕੇ ਸਿਰਫ਼ ਸੱਤਾ ਦੀ ਕੁਰਸੀ ਹਾਸਿਲ ਕਰਨ ਲਈ ਇਹ ਗੱਠਜੋੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਗੱਠਜੋੜ ਦੀਆਂ ਖੁਸ਼ੀਆਂ ਮਨਾਉਣ ਵਾਲੇ ਅਕਾਲੀ ਵਰਕਰ ਪਹਿਲਾਂ ਆਪਣੇ ਆਪ ਤੋਂ ਪੁੱਛਣ ਕਿ ਜਿਨ੍ਹਾਂ ਮਸਲਿਆਂ ਕਰਕੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਸਾਰੇ ਹੱਲ ਹੋ ਗਏ।

ਅਜੀਤ ਡੈਸਕ 26-11-2026
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਜਪਾ ਤੇ ਅਕਾਲੀ ਦਲ ਬਾਦਲ ਦੇ ਗੱਠਜੋੜ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਫ਼ਰੀਦਕੋਟ ਉਮੀਦਵਾਰ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਮੰਗਾਂ ਅਤੇ ਪੰਥਕ ਮਸਲਿਆਂ ਨੂੰ ਦਰਕਿਨਾਰ ਕਰਕੇ ਸਿਰਫ਼ ਸੱਤਾ ਦੀ ਕੁਰਸੀ ਹਾਸਿਲ ਕਰਨ ਲਈ ਇਹ ਗੱਠਜੋੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਗੱਠਜੋੜ ਦੀਆਂ ਖੁਸ਼ੀਆਂ ਮਨਾਉਣ ਵਾਲੇ ਅਕਾਲੀ ਵਰਕਰ ਪਹਿਲਾਂ ਆਪਣੇ ਆਪ ਤੋਂ ਪੁੱਛਣ ਕਿ ਜਿਨ੍ਹਾਂ ਮਸਲਿਆਂ ਕਰਕੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਸਾਰੇ ਹੱਲ ਹੋ ਗਏ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋਏ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ ਅਨੇਕਾਂ ਮੰਗਾਂ ਅੱਜ ਵੀ ਅਧੂਰੀਆਂ ਹਨ, ਕਿਸਾਨ ਕਰਜ਼ੇ ਹੇਠ ਦੱਬਿਆ ਪਿਆ ਹੈ, ਖੇਤੀ ਲਾਗਤਾਂ ਵਧ ਰਹੀਆਂ ਹਨ, ਪਰ ਅਕਾਲੀ ਦਲ ਨੇ ਗੱਠਜੋੜ ਤੋਂ ਪਹਿਲਾਂ ਕਿਸਾਨਾਂ ਦੇ ਹੱਕਾਂ ਲਈ ਕਿਹੜੀ ਸ਼ਰਤ ਰੱਖੀ? ਕੀ ਕਿਸਾਨਾਂ ਦੀਆਂ ਮੰਗਾਂ ਮਨਵਾ ਲਈਆਂ ਜਾਂ ਸਿਰਫ਼ ਸੱਤਾ ਦੀ ਸਾਂਝ ਪੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਜੇਲ੍ਹਾਂ ਕੱਟਣ ਵਾਲਾ ਅਤੇ ਮੋਰਚੇ ਲਾਉਣ ਵਾਲਾ ਅਕਾਲੀ ਦਲ ਅੱਜ ਚੰਡੀਗੜ੍ਹ, ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਭਾਖੜਾ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਹਿੱਸੇਦਾਰੀ ਵਰਗੇ ਮਸਲਿਆਂ ’ਤੇ ਚੁੱਪ ਕਿਉਂ ਹੈ? ਉਨ੍ਹਾਂ ਕਿਹਾ ਕਿ ਸਿਰਫ਼ ਸੱਤਾ ਦੀ ਕੁਰਸੀ ਲਈ ਪੰਜਾਬ ਦੇ ਮਸਲਿਆਂ ਨੂੰ ਭੁੱਲਣ ਵਾਲੇ ਆਗੂਆਂ ਨੂੰ ਲੋਕ 2027 ਵਿਚ ਸਬਕ ਸਿਖਾਉਣਗੇ।
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਅਗਲੀ ਖ਼ਬਰ ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਡਿਗੀ, ਘਰੇਲੂ ਸਾਮਾਨ ਮਲਬੇ ਹੇਠ ਦੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।