26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਦਿਆਰਥਣ ਮਨਜਸਵੀਰ ਕੌਰ ਨੇ ਰਾਜ ਪੱਧਰੀ ਖੇਡ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਜੀਨੀਅਸ ਸਕੂਲ ਜੈਤੋ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮਨਜਸਵੀਰ ਕੌਰ ਸਪੁੱਤਰੀ ਗਗਨਦੀਪ ਸਿੰਘ ਨੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਾਲੀਬਾਲ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਵਿਦਿਆਰਥਣ ਮਨਜਸਵੀਰ ਕੌਰ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 26-11-2026
ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਜੀਨੀਅਸ ਸਕੂਲ ਜੈਤੋ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮਨਜਸਵੀਰ ਕੌਰ ਸਪੁੱਤਰੀ ਗਗਨਦੀਪ ਸਿੰਘ ਨੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਾਲੀਬਾਲ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਵਿਦਿਆਰਥਣ ਮਨਜਸਵੀਰ ਕੌਰ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਨ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਪਿ੍ੰਸੀਪਲ ਡਾ. ਨਿਤੀਸ਼ ਸੋਢੀ ਨੇ ਵਿਦਿਆਰਥਣ ਨੂੰ ਉਸ ਦੀ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਨੂੰ ਸਦਮਾ, ਭਾਈ ਸਾਹਿਬ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।