25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਵਲੋਂ ਜੈਤੋ ਹਲਕੇ ’ਚ ਜਥੇਬੰਦੀ ਮਜ਼ਬੂਤ ਕਰਨ ਲਈ ਵਿਉਂਤਬੰਦੀ ਬੂਥ ਪੱਧਰ ’ਤੇ ਕਮੇਟੀਆਂ ਦੇ ਗਠਨ, ਨਵੇਂ ਮੈਂਬਰ ਜੋੜਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ’ਤੇ ਜ਼ੋਰ

ਬਾਜਾਖਾਨਾ, 25 ਨਵੰਬਰ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜੈਤੋ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਰਕਲਾਂ ਦੇ ਅਹੁਦੇਦਾਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਬੂਥਾਂ ਦੇ ਨਿਰਮਾਣ, ਕਮੇਟੀਆਂ ਦੇ ਗਠਨ, ਮੈਂਬਰਸ਼ਿਪ ਮੁਹਿੰਮ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ ਸਬੰਧੀ ਵਿਸਥਾਰਤ ਰਣਨੀਤੀ ਉਲੀਕੀ ਗਈ।

ਮੀਟਿੰਗ ’ਚ ਮੌਜੂਦ ਭਾਜਪਾ ਦੀ ਸੀਨੀਅਰ ਲੀਡਰਸ਼ਿਪ। ਤਸਵੀਰ: ਜੀਵਨ ਗਰਗ 26-11-2026
ਬਾਜਾਖਾਨਾ, 25 ਨਵੰਬਰ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜੈਤੋ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਰਕਲਾਂ ਦੇ ਅਹੁਦੇਦਾਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਬੂਥਾਂ ਦੇ ਨਿਰਮਾਣ, ਕਮੇਟੀਆਂ ਦੇ ਗਠਨ, ਮੈਂਬਰਸ਼ਿਪ ਮੁਹਿੰਮ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ ਸਬੰਧੀ ਵਿਸਥਾਰਤ ਰਣਨੀਤੀ ਉਲੀਕੀ ਗਈ। ਮੀਟਿੰਗ ਦੌਰਾਨ ਤੈਅ ਕੀਤਾ ਗਿਆ ਕਿ ਹਰੇਕ ਬੂਥ ’ਤੇ ਪਾਰਟੀ ਦੀ ਮਜ਼ਬੂਤ ਕਮੇਟੀ ਬਣਾਈ ਜਾਵੇਗੀ ਅਤੇ ਸਰਕਲ ਕਮੇਟੀਆਂ ਤੇ ਵੱਖ-ਵੱਖ ਮੋਰਚਿਆਂ ਦੇ ਅਹੁਦੇਦਾਰਾਂ ਨੂੰ ਤਿੰਨ ਤੋਂ ਪੰਜ ਬੂਥਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਮੈਂਬਰਾਂ ਦੀਆਂ ਸੂਚੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਅਪਲੋਡ ਕਰਨ ਅਤੇ ਪਿਛਲੀਆਂ ਦੋ ਲੋਕ ਸਭਾ ਤੇ ਦੋ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਬੂਥਾਂ ਨੂੰ ਚੋਣ ਕਾਰਗੁਜ਼ਾਰੀ ਦੇ ਆਧਾਰ ’ਤੇ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ ਕੇ ਉਨ੍ਹਾਂ ਦੀ ਕਾਰਗੁਜ਼ਾਰੀ ਸੁਧਾਰਨ ਦੀ ਯੋਜਨਾ ਬਣਾਈ ਗਈ। ਆਗੂਆਂ ਨੇ ਕਿਹਾ ਕਿ ਬੂਥ ਕਮੇਟੀਆਂ ਦਾ ਗਠਨ ਸਮਾਜਿਕ ਬਣਤਰ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ। ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਨਵੇਂ ਮੈਂਬਰ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਨਮੋ ਐਪ ਰਾਹੀਂ ਪਾਰਟੀ ਕਾਰਕੁਨਾਂ ਅਤੇ ਆਮ ਲੋਕਾਂ ਨੂੰ ਜੋੜਨ, ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ ਹਰੇਕ ਬੂਥ ’ਤੇ ਪ੍ਰਸਾਰਣ ਯਕੀਨੀ ਬਣਾਉਣ ਅਤੇ ਪੋਲਿੰਗ ਸਟੇਸ਼ਨ ਪੱਧਰ ’ਤੇ ਮੀਟਿੰਗਾਂ ਕਰਨ ਦੀ ਯੋਜਨਾ ਵੀ ਉਲੀਕੀ ਗਈ। ਪਾਰਟੀ ਦੇ ਕੌਮੀ ਪ੍ਰੋਗਰਾਮਾਂ ਤਹਿਤ ਦੀਨ ਦਿਆਲ ਉਪਾਧਿਆਏ ਸਮਰਪਣ ਦਿਵਸ, ਭਾਜਪਾ ਸਥਾਪਨਾ ਦਿਵਸ, ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਬਲੀਦਾਨ ਦਿਵਸ, ਦੀਨ ਦਿਆਲ ਉਪਾਧਿਆਏ ਜਯੰਤੀ, ਡਾ. ਬੀ.ਆਰ. ਅੰਬੇਡਕਰ ਸਮਰਸਤਾ ਦਿਵਸ ਅਤੇ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸੁਸ਼ਾਸਨ ਦਿਵਸ ਵਜੋਂ ਬੂਥ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਗੈਰ-ਸਰਕਾਰੀ ਸੰਸਥਾਵਾਂ, ਡੇਰਿਆਂ, ਧਰਮਸ਼ਾਲਾਵਾਂ, ਗੁਰਦੁਆਰਿਆਂ ਅਤੇ ਮੰਦਰਾਂ ਦੇ ਨੁਮਾਇੰਦਿਆਂ ਨਾਲ ਤਾਲਮੇਲ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚਾਂ, ਪੰਚਾਂ ਤੇ ਹੋਰ ਪਾਰਟੀਆਂ ਦੇ ਬੂਥ ਪੱਧਰੀ ਕਾਰਕੁਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਦੀ ਰਣਨੀਤੀ ਬਣਾਈ ਗਈ। ਕੇਂਦਰ ਅਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ, ਸਮਾਰਟ ਫੋਨ ਅਤੇ ਵਾਹਨਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਵੇਰਵੇ ਇਕੱਠੇ ਕਰਨ ਅਤੇ ਬੂਥ ਮੈਂਬਰਾਂ ਦੇ ਮੋਬਾਈਲ ਨੰਬਰਾਂ ਸਮੇਤ ਸੂਚੀਆਂ ਸੂਬਾ ਦਫ਼ਤਰ ਭੇਜਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਵਿਚ ਪਾਰਟੀ ਆਗੂ ਮੰਥਲੀ ਸ੍ਰੀ ਨਿਵਾਸਲੂ, ਮੋਨਾ ਜੈਸਵਾਲ, ਜਨਰਲ ਸਕੱਤਰ ਜੀਵਨ ਗਰਗ, ਸਰਕਲ ਡੋਡ ਦੇ ਪ੍ਰਧਾਨ ਨਰ ਸਿੰਘ, ਲਖਵਿੰਦਰ ਸਿੰਘ ਰੰਧਾਵਾ, ਬਲਵਿੰਦਰ ਬਰਗਾੜੀ, ਡਾ. ਰਮਨਦੀਪ ਜੈਤੋ, ਜਸਪਾਲ ਪੰਜਗਰਾਈਂ, ਪ੍ਰਕਾਸ਼ ਸਿੰਘ ਸੇਵੇਵਾਲਾ, ਸੰਦੀਪ ਸ਼ਰਮਾ ਟੋਨੀ, ਸੰਦੀਪ ਕੌਸ਼ਿਕ ਸਮੇਤ ਹੋਰ ਆਗੂ ਹਾਜ਼ਰ ਸਨ। ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 5 ਮੋਬਾਈਲ ਫ਼ੋਨ ਤੇ ਇਕ ਸਮਾਰਟ ਵਾਚ ਬਰਾਮਦ ਅਗਲੀ ਖ਼ਬਰ ਰੋਲ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।