25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਦਲ ’ਚ ਪੰਜਾਬ ਦੀਆਂ ਮਹਿਲਾ ਮੁੱਕੇਬਾਜ਼ਾਂ ਵਿਚਾਲੇ ਕੌਮੀ ਪੱਧਰ ਲਈ ਘਮਸਾਣ ਸ਼ੁਰੂ

ਮੰਡੀ ਕਿੱਲਿਆਂਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਿਆਸੀ ਪਿੰਡ ਬਾਦਲ ਵਿਖੇ ਪੰਜਾਬ ਦੀਆਂ ਮਹਿਲਾ ਮੁੱਕੇਬਾਜ਼ਾਂ ਵਿਚਾਲੇ ਕੌਮੀ ਪੱਧਰ ’ਤੇ ਖੇਡਣ ਲਈ ਸਖ਼ਤ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ 10ਵੀਂ ਐਲੀਟ ਵੂਮੈਨ ਪੰਜਾਬ ਸੀਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ-2026 ਦੇ ਤਿੰਨ ਰੋਜ਼ਾ ਮੁਕਾਬਲੇ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 26-11-2026
ਮੰਡੀ ਕਿੱਲਿਆਂਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਿਆਸੀ ਪਿੰਡ ਬਾਦਲ ਵਿਖੇ ਪੰਜਾਬ ਦੀਆਂ ਮਹਿਲਾ ਮੁੱਕੇਬਾਜ਼ਾਂ ਵਿਚਾਲੇ ਕੌਮੀ ਪੱਧਰ ’ਤੇ ਖੇਡਣ ਲਈ ਸਖ਼ਤ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ 10ਵੀਂ ਐਲੀਟ ਵੂਮੈਨ ਪੰਜਾਬ ਸੀਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ-2026 ਦੇ ਤਿੰਨ ਰੋਜ਼ਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚ ਓਲੰਪੀਅਨ ਅਤੇ ਅਰਜੁਨ ਐਵਾਰਡੀ ਮੁੱਕੇਬਾਜ਼ ਸਿਮਰਨ ਕੌਰ ਦੀ ਬਤੌਰ ਖਿਡਾਰਨ ਸ਼ਮੂਲੀਅਤ ਖਿੱਚ ਦਾ ਕੇਂਦਰ ਬਣੀ ਹੋਈ ਹੈ। ਬਾਕਸਿੰਗ ਐਸੋਸੀਏਸ਼ਨ ਆਫ ਪੰਜਾਬ ਦੀ ਸਰਪ੍ਰਸਤੀ ਅਤੇ ਔਰਬਿਟ ਰਿਜ਼ੋਰਟਸ ਲਿਮਟਿਡ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਚੈਂਪੀਅਨਸ਼ਿਪ ਦਾ ਉਦਘਾਟਨ 26 ਨਵੰਬਰ ਨੂੰ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਜਾਵੇਗਾ। 27 ਨਵੰਬਰ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 28 ਜ਼ਿਲ੍ਹਿਆਂ, ਸਾਈ ਸੈਂਟਰਾਂ ਅਤੇ ਖੇਡ ਵਿੰਗਾਂ ਦੀਆਂ 100 ਤੋਂ ਵੱਧ ਮੁੱਕੇਬਾਜ਼ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਵਿਚ ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿਚ ਪੜ੍ਹ ਰਹੀਆਂ ਮਣੀਪੁਰ ਦੀਆਂ ਵਿਦਿਆਰਥਣਾਂ ਵੀ ਸ਼ਾਮਿਲ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਐਸ.ਐਸ. ਸੰਘਾ ਨੇ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਖਿਡਾਰਨਾਂ ਲਈ ਕਰਵਾਈ ਜਾ ਰਹੀ ਇਸ ਓਪਨ ਚੈਂਪੀਅਨਸ਼ਿਪ ਵਿਚ 48 ਤੋਂ 80 ਕਿਲੋ ਤੋਂ ਵੱਧ ਤੱਕ ਦੇ 10 ਭਾਰ ਵਰਗ ਰੱਖੇ ਗਏ ਹਨ। ਹਰੇਕ ਭਾਰ ਵਰਗ ਦੀ ਸੋਨ ਤਗਮਾ ਜੇਤੂ ਖਿਡਾਰਨ ਦੀ ਚੋਣ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਲਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੁਲਿਸ ਵਿਭਾਗ ਨੇ ਪ੍ਰਕਾਸ਼ ਪੁਰਬ ’ਤੇ ਪੁਲਿਸ ਲਾਈਨ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮੌਕੇ ਰਾਤ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।