ਸੰਨੀ ਢਿੱਲੋਂ ਵਲੋਂ ਗਿੱਦੜਬਾਹਾ-ਦੋਦਾ ਸੜਕ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਜਾਇਜ਼ਾ
ਦੋਦਾ, 25 ਨਵੰਬਰ (ਰਵੀਪਾਲ)-ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਗਿੱਦੜਬਾਹਾ ਵਿਧਾਇਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਵਿਧਾਇਕ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਪਿੰਡ ਕੋਟਭਾਈ ਵਿਖੇ ਪਹੁੰਚ ਕੇ ਗਿੱਦੜਬਾਹਾ ਤੋਂ ਦੋਦਾ ਜਾਣ ਵਾਲੀ ਮੁੱਖ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ।
ਪ
ਪਿੰਡ ਕੋਟਭਾਈ ਵਿਖੇ ਗਿੱਦੜਬਾਹਾ-ਦੋਦਾ ਸੜਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਦੇ ਹੋਏ ਸੰਦੀਪ ਸਿੰਘ ਸੰਨੀ ਢਿੱਲੋਂ। ਤਸਵੀਰ : ਰਵੀਪਾਲ
26-11-2026
ਦੋਦਾ, 25 ਨਵੰਬਰ (ਰਵੀਪਾਲ)-ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਗਿੱਦੜਬਾਹਾ ਵਿਧਾਇਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਵਿਧਾਇਕ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਪਿੰਡ ਕੋਟਭਾਈ ਵਿਖੇ ਪਹੁੰਚ ਕੇ ਗਿੱਦੜਬਾਹਾ ਤੋਂ ਦੋਦਾ ਜਾਣ ਵਾਲੀ ਮੁੱਖ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ’ਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਨੀ ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕ ਡਿੰਪੀ ਢਿੱਲੋਂ ਦੀ ਅਗਵਾਈ ਹੇਠ ਪੂਰੇ ਹਲਕੇ ਅੰਦਰ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸਾਹਿਬ ਦੀਆਂ ਸਖ਼ਤ ਹਦਾਇਤਾਂ ਹਨ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਪੈਸਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱ ਤਾ ਜਾਵੇਗਾ। ਸੰਨੀ ਢਿੱਲੋਂ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਉਹ ਆਪਣੇ ਕੀਤੇ ਗਏ ਇਨ੍ਹਾਂ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਕੰਮਾਂ ਨੂੰ ਲੈ ਕੇ ਹੀ 2027 ਦੀਆਂ ਚੋਣਾਂ ’ਚ ਮੁੜ ਲੋਕਾਂ ਦੀ ਕਚਹਿਰੀ ਵਿਚ ਜਾਣਗੇ।