28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ

ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ਹੇਠ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ ਗਈ। ਖੇਡ ਸਮਾਗਮ ਵਿਚ ਨਰਸਰੀ, ਪ੍ਰੈਪ-1 ਅਤੇ ਪ੍ਰੈਪ-2 ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ਹੇਠ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ ਗਈ। ਖੇਡ ਸਮਾਗਮ ਵਿਚ ਨਰਸਰੀ, ਪ੍ਰੈਪ-1 ਅਤੇ ਪ੍ਰੈਪ-2 ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਵਾਈਸ ਪ੍ਰਿੰਸੀਪਲ ਰਵਨੀਤ ਕੌਰ ਮੱਕੜ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 50 ਮੀਟਰ ਦੌੜ, ਹਰਡਲ ਦੌੜ, ਫਰੌਗ ਦੌੜ, ਕ੍ਰੌਅ ਦੌੜ ਅਤੇ ਕੋਨ ਦੌੜ ਸਮੇਤ ਕਈ ਦਿਲਚਸਪ ਈਵੈਂਟ ਸ਼ਾਮਲ ਸਨ। ਨੰਨ੍ਹੇ ਬੱਚਿਆਂ ਨੇ ਪੂਰੀ ਲਗਨ ਅਤੇ ਉਤਸ਼ਾਹ ਨਾਲ ਖੇਡਾਂ ਵਿਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਛੋਟੇ ਬੱਚਿਆਂ ਦਾ ਮੋਬਾਈਲ ਫੋਨਾਂ ਵੱਲ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ। ਸਕੂਲ ਦੇ ਡਾਇਰੈਕਟਰ ਕਰਨੈਲ ਸਿੰਘ ਮੱਕੜ ਅਤੇ ਮੈਨੇਜਰ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਅੰਤ ਵਿਚ ਡਾਇਰੈਕਟਰ ਕਰਨੈਲ ਸਿੰਘ ਮੱਕੜ ਨੇ ਸਪੋਰਟਸ ਮੀਟ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੂੰ ਸ੍ਰੀਨਗਰ ਯੰਗ ਲੀਡਰ ਕਨਕਲੇਵ ’ਚ ਮਿਲੀ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।