• ਪ੍ਰਧਾਨ ਝੀਂਡਾ ਨੇ ਜਥੇ: ਗੜਗੱਜ ਨੂੰ ਕੀਤੀ ਜਥੇ: ਦਾਦੂਵਾਲ ਦੀ ਲਿਖਤੀ ਸ਼ਿਕਾਇਤ • ਜਥੇ: ਦਾਦੂਵਾਲ ਨੇ ਪ੍ਰਧਾਨ ਵਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਕੁਝ ਵਰ੍ਹੇ ਪਹਿਲਾਂ ਸ਼ੋ੍ਰਮਣੀ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈ ਕੇ ਹੋਂਦ ਵਿਚ ਆਈ ਹਰਿਆਣਾ ਸਿੱਖ ਗੁ: ਕਮੇਟੀ ਦੇ ਕੁਝ ਮੈਂਬਰਾਂ ਦਰਮਿਆਨ ਬਜਟ ਇਲਜਾਸ ਤੋਂ ਬਾਅਦ ਚੱਲ ਰਹੀ ਕਸ਼ਮਕਸ਼ ਦਾ ਮਾਮਲਾ ਅੱਜ ਅਕਾਲ ਤਖਤ ਸਾਹਿਬ ਪੁੱਜ ਗਿਆ | ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇ: ਜਗਦੀਸ਼ ਸਿੰਘ ਝੀਂਡਾ ਨੇ ਅੱਜ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਮੇਟੀ ਦੇ ਮੈਂਬਰ ਤੇ ਤਤਕਾਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇ: ਬਲਜੀਤ ਸਿੰਘ ਦਾਦੂਵਾਲ ਵਿਰੁੱਧ ਅੱਠ ਸਫ਼ਿਆਂ ਦਾ ਲੰਬਾ ਚੌੜਾ ਸ਼ਿਕਾਇਤ ਪੱਤਰ ਸੌਂਪ ਕੇ ਉਨ੍ਹਾਂ 'ਤੇ ਕਈ ਆਰਥਿਕ ਤੇ ਹੋਰ ਗੰਭੀਰ ਦੋਸ਼ ਲਾਉਂਦਿਆਂ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ | ਦੂਜੇ ਪਾਸੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੰਪਰਕ ਕੀਤੇ ਜਾਣ 'ਤੇ ਪ੍ਰਧਾਨ ਝੀਂਡਾ ਵਲੋਂ ਲਾਏ ਜਾ ਰਹੇ ਇਲਜ਼ਾਮਾਂ ਨੂੰ ਤੱਥਹੀਣ ਤੇ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਗਲਤ ਬਿਆਨਬਾਜ਼ੀ ਕਰਨ ਵਿਰੁੱਧ ਪ੍ਰਧਾਨ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਹੈ |
ਹਰਿਆਣਾ ਗੁਰਦੁਆਰਾ ਕਮੇਟੀ 'ਚ ਵਿਵਾਦ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਪੁੱਜਾ
ਅਜੀਤ ਡੈਸਕ
21-01-2026