26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੀਵਰਮੈਨ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਗਿ੍ਫ਼ਤਾਰ <br/>

ਅਜੀਤ ਡੈਸਕ 21-01-2026

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਵਿਚ ਤੈਨਾਤ ਇਕ ਸੀਵਰਮੈਨ ਨੰਬਰਦਾਰ ਨੂੰ ਡੇਢ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਵਿਜਲੈਂਸ ਬਿਊਰੋ ਦੇ ਐਸ.ਐਸ.ਪੀ. ਗੁਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਹਾਦਰ ਸਿੰਘ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਗਿ੍ਫ਼ਤਾਰੀ ਮੁੱਖ ਮੰਤਰੀ ਦੀ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 1,50,000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿਚ ਲਈ ਸੀ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ | ਇਸ ਸਬੰਧ ਵਿਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਲੰਮਾ-ਜੱਟਪੁਰਾ ਦੇ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਗੁਰਬਾਣੀ ਦਾ ਪ੍... ਅਗਲੀ ਖ਼ਬਰ ਝਗੜੇ ਦੌਰਾਨ ਭਰਾ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।