26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਲੰਮਾ-ਜੱਟਪੁਰਾ ਦੇ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਗੁਰਬਾਣੀ ਦਾ ਪ੍ਰਵਾਹ ਚੱਲਿਆ

ਅਜੀਤ ਡੈਸਕ 21-01-2026

ਦਸਮੇਸ਼ ਪਿਤਾ ਜੀ 21 ਦਿਨ ਇਸ ਨਗਰ 'ਚ ਬਿਰਾਜਮਾਨ ਹੋਏ ਸਨ-ਭਾਈ ਗਰੇਵਾਲ
ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਵਿਖੇ ਆਗਮਨ ਪੁਰਬ ਦੀ ਖੁਸ਼ੀ ਵਿਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਅਤੇ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਮੌਕੇ ਗਿਆਨੀ ਭੁਪਿੰਦਰ ਸਿੰਘ ਬੋਪਾਰਾਏ ਕਲਾਂ ਵਾਲਿਆਂ ਵਲੋਂ ਮੁੱਖ ਵਾਕ ਦੀ ਕਥਾ-ਵਿਆਖਿਆ ਕੀਤੀ ਗਈ | ਇਸ ਮੌਕੇ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅੰਮਿ੍ਤਸਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਦਸਮੇਸ਼ ਪਿਤਾ ਜੀ ਨੇ ਇਸ ਧਰਤੀ 'ਤੇ ਚਰਨ ਪਾਉਂਦਿਆਂ ਜਿੱਥੇ ਇਸ ਧਰਤੀ ਨੂੰ ਪਵਿੱਤਰ ਕੀਤਾ ਹੈ, ਉੱਥੇ ਹੀ 21 ਦਿਨ ਇਸ ਨਗਰ ਵਿਚ ਬਿਰਾਜੇ ਸਨ | ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਗਿਆਨੀ ਸਰੂਪ ਸਿੰਘ ਨੇ ਹਾਜ਼ਰੀ ਭਰੀ | ਸਟੇਜ਼ ਸਕੱਤਰ ਦੀ ਸੇਵਾ ਗਿਆਨੀ ਦਰਸ਼ਨ ਸਿੰਘ ਜੱਟਪੁਰਾ ਤੇ ਡਾ. ਬੇਅੰਤ ਸਿੰਘ ਢਿੱਲੋਂ ਵਲੋਂ ਨਿਭਾਈ ਗਈ | ਇਸ ਮੌਕੇ ਪ੍ਰਸਿੱਧ ਢਾਡੀ ਭਾਈ ਗੁਰਿੰਦਰ ਸਿੰਘ ਬੈਂਸ ਭਰਤਗੜ੍ਹ (ਰੋਪੜ), ਢਾਡੀ ਬਲਵੀਰ ਸਿੰਘ ਪਾਰਸ ਅਤੇ ਬੀਬੀ ਹਰਮੀਤ ਕੌਰ ਬੰਸਾਂ ਕਰਨਾਲ ਵਾਲਿਆਂ ਦੇ ਜਥਿਆਂ ਵਲੋਂ ਵਾਰਾਂ ਪੇਸ਼ ਕੀਤੀਆਂ | ਉਪਰੰਤ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਗੁਰਸ਼ਰਨ ਕੌਰ ਖ਼ਾਲਸਾ, ਸੁਖਦੇਵ ਸਿੰਘ ਕੈਨੇਡਾ, ਸਾਬਕਾ ਸਰਪੰਚ ਮੱਘਰ ਸਿੰਘ ਕੈਨੇਡਾ, ਗੁਰਚਰਨ ਸਿੰਘ ਢਿੱਲੋਂ ਕੌਮੀ ਸੀਨੀਅਰ ਮੀਤ ਪ੍ਰਧਾਨ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ), ਭਾਈ ਸਾਹਿਬ ਸਿੰਘ ਕੈਨੇਡਾ, ਦਰਸ਼ਨ ਸਿੰਘ ਢਿੱਲੋਂ ਕੈਨੇਡਾ, ਸਰਪੰਚ ਪਰਮਜੀਤ ਸਿੰਘ ਲੰਮੇ, ਵਿਕਰਮ ਸਿੰਘ ਢਿੱਲੋਂ ਕੈਨੇਡਾ, ਗਿਆਨੀ ਭਾਗ ਸਿੰਘ, ਬਲਵੀਰ ਸਿੰਘ ਢਿੱਲੋਂ, ਗਿਆਨੀ ਸੁਖਪ੍ਰੀਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਬਾਬਾ ਸਾਧੂ ਸਿੰਘ ਬੱਸੂਵਾਲ, ਗੁਰਚਰਨ ਸਿੰਘ ਬੱਸੂਵਾਲ, ਰਵਿੰਦਰਜੀਤ ਸਿੰਘ ਲੰਮੇ, ਗਿਆਨੀ ਲਖਵੀਰ ਸਿੰਘ ਬਿੱਟੂ, ਜਗਦੇਵ ਸਿੰਘ ਢਿੱਲੋਂ ਯੂ.ਐੱਸ.ਏ., ਕਰਨੈਲ ਸਿੰਘ ਢਿੱਲੋਂ, ਕਰਮਜੀਤ ਸਿੰਘ ਢਿੱਲੋਂ, ਸੁੱਖਪ੍ਰੀਤ ਸਿੰਘ, ਅਨਮੋਲ ਸਿੰਘ, ਨਵਜੋਤ ਸਿੰਘ, ਹਰਦੀਪ ਸਿੰਘ ਆਦਿ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਦੇਸ਼ ਭਰ 'ਚ 'ਇਕ ਦੇਸ਼-ਇਕ ਰਾਸ਼ਨ ਕਾਰਡ' ਅਗਲੀ ਖ਼ਬਰ ਸੀਵਰਮੈਨ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।