ਪੰਜਾਬ 'ਚ ਡੀਪੂ ਹੋਲਡਰਾਂ ਨੂੰ ਦੂਜੇ ਸੂਬਿਆਂ ਦੇ ਮੁਕਾਬਲੇ ਸਿਰਫ਼ 90 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਕਮਿਸ਼ਨ
ਲੁਧਿਆਣਾ, 20 ਜਨਵਰੀ (ਜਤਿੰਦਰ ਭੰਬੀ)-ਦੇਸ਼ ਅੰਦਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਮੁਫ਼ਤ ਅੰਨ ਯੋਜਨਾ ਰਾਹੀਂ ਦੇਸ਼ ਦੇ 82 ਕਰੋੜ ਲੋਕਾਂ ਨੂੰ ਰਾਸ਼ਨ ਵੰਡਣ ਵਾਲੇ ਡੀਪੂ ਹੋਲਡਰਾਂ ਦਾ ਕਮਿਸ਼ਨ ਹਰੇਕ ਸੂਬੇ ਵਿਚ ਵੱਖਰਾ ਵੱਖਰਾ ਹੋਣ ਕਰਕੇ ਦੇਸ਼ ਦੇ 6 ਲੱਖ ਡੀਪੂ ਹੋਲਡਰ ਆਪਣੇ ਕਮਿਸ਼ਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਪੰਜਾਬ ਦੇ ਡੀਪੂ ਹੋਲਡਰਾਂ ਨੂੰ ਸਿਰਫ਼ 90 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦਿੱਤਾ ਜਾਂਦਾ ਹੈ, ਜੇਕਰ ਘੱਟ ਕਮਿਸ਼ਨ ਵਾਲੇ ਹੋਰ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ 'ਚ ਉਤਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਓਡੀਸ਼ਾ ਨੂੰ ਹੀ ਸਿਰਫ਼ 90 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦਿੱਤਾ ਜਾ ਰਿਹਾ ਹੈ | ਜਦਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ 2022 ਦੌਰਾਨ ਜੋ ਦਿੱਲੀ ਅੰਦਰ 200 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਵਾਲਾ ਮਾਡਲ ਲਾਗੂ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵਲੋਂ ਵੀ ਸੂਬੇ ਦੇ ਡੀਪੂ ਹੋਲਡਰਾਂ ਦੇ ਕਮਿਸ਼ਨ ਵਿਚ ਵਾਧਾ ਕਰਦਿਆਂ 200 ਪ੍ਰਤੀ ਕੁਇੰਟਲ ਰੁਪਏ ਕਰ ਦਿੱਤਾ ਗਿਆ ਸੀ, ਜਿਸਨੂੰ ਲੈ ਕੇ ਪੰਜਾਬ ਦੇ ਡਿਪੂ ਹੋਲਡਰਾਂ 'ਚ ਨਮੋਸ਼ੀ ਪਾਈ ਜਾ ਰਹੀ ਹੈ | ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰਜ਼ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਡੀਪੂ ਹੋਲਡਰਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਵਾਲਾ ਦਿੱਲੀ ਮਾਡਲ ਪੰਜਾਬ 'ਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ |
ਕੇਂਦਰ ਸਰਕਾਰ ਵਲੋਂ ਦੇਸ਼ ਭਰ 'ਚ 'ਇਕ ਦੇਸ਼-ਇਕ ਰਾਸ਼ਨ ਕਾਰਡ'
ਅਜੀਤ ਡੈਸਕ
21-01-2026