26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅਦਾਰਾ 'ਅਜੀਤ' ਨੇ 35ਵੇਂ ਗੇੜ 'ਚ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡ ਹਰੂਵਾਲ ਦੇ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ <br/>

ਅਜੀਤ ਡੈਸਕ 21-01-2026

ਡੇਰਾ ਬਾਬਾ ਨਾਨਕ, 20 ਜਨਵਰੀ (ਹੀਰਾ ਸਿੰਘ ਮਾਂਗਟ)-ਅਦਾਰਾ 'ਅਜੀਤ' ਵਲੋਂ ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਦਿਆਂ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ, ਉਥੇ ਹੀ ਅੱਜ ਅਦਾਰਾ 'ਅਜੀਤ' ਉਪ ਦਫਤਰ ਬਟਾਲਾ ਦੀ ਟੀਮ ਵਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 35ਵੇਂ ਗੇੜ ਵਿਚ ਯੂਰੀਆ ਖਾਦ ਵੰਡੀ ਗਈ | ਇਸ ਮੌਕੇ ਪਿੰਡ ਹਰੂਵਾਲ ਦੇ ਸਾਬਕਾ ਸਰਪੰਚ ਚੰਦਾ ਸਿੰਘ ਸਮੇਤ ਵੱਖ-ਵੱਖ ਕਿਸਾਨਾਂ ਨੇ ਅਦਾਰਾ 'ਅਜੀਤ' ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਦਿਆਂ ਜਿੱਥੇ ਸਾਨੂੰ ਪਹਿਲਾਂ ਕਣਕ ਦੀ ਬਿਜਾਈ ਲਈ ਡੀਜ਼ਲ, ਡੀ.ਏ.ਪੀ. ਖਾਦ ਅਤੇ ਵਧੀਆ ਕਿਸਮ ਦਾ ਕਣਕ ਦਾ ਬੀਜ ਮੁਹੱਈਆ ਕਰਵਾਇਆ ਗਿਆ ਸੀ, ਉੱਥੇ ਹੀ ਅੱਜ ਸਾਨੂੰ ਕਣਕ ਦੀ ਫ਼ਸਲ ਪਾਲਣ ਲਈ ਯੂਰੀਆ ਖਾਦ ਮੁਹੱਈਆ ਕਰਵਾਈ ਗਈ ਹੈ | ਇਸ ਮੌਕੇ ਡਾਕਟਰ ਕਾਹਲੋਂ ਇੰਚਾਰਜ ਬਟਾਲਾ, ਹੀਰਾ ਸਿੰਘ ਮਾਂਗਟ ਪੱਤਰਕਾਰ ਡੇਰਾ ਬਾਬਾ ਨਾਨਕ, ਅਵਤਾਰ ਸਿੰਘ ਰੰਧਾਵਾ ਪੱਤਰਕਾਰ ਫਤਹਿਗੜ੍ਹ ਚੂੜੀਆਂ, ਕੁਲਦੀਪ ਸਿੰਘ ਨਾਗਰਾ ਪੱਤਰਕਾਰ ਕੋਟਲੀ ਸੂਰਤ ਮੱਲ੍ਹੀ, ਅਮਰਿੰਦਰ ਸਿੰਘ ਬਟਾਲਾ, ਕਿਸਾਨ ਬਾਬਾ ਤਰਲੋਕ ਸਿੰਘ, ਲਖਵਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਹਰਮਿੰਦਰ ਸਿੰਘ, ਤਰਸੇਮ ਸਿੰਘ, ਪਿ੍ਤਪਾਲ ਸਿੰਘ, ਸੁਖਰਾਜ ਸਿੰਘ, ਪਰਮਜੀਤ ਸਿੰਘ, ਬੀਰ ਸਿੰਘ ਫੌਜੀ, ਰਵਿੰਦਰ ਸਿੰਘ ਤੇ ਜੋਬਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ 'ਚ ਸ਼ਮੂਲੀਅਤ ਲਈ ਮੁੱਖ ਮੰਤਰੀ ਮਾਨ ਨੂੰ ਸੱਦਾ ਪੱਤਰ <br/> ਅਗਲੀ ਖ਼ਬਰ ਪਾਕਿ ਮੰਤਰੀ ਮਰੀਅਮ ਦੀ ਨਵੀਂ ਦਿੱਖ ਨੇ ਕੀਤਾ ਸਭ ਨੂੰ ਹੈਰਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।