ਕੋਲਕਾਤਾ, 20 ਜਨਵਰੀ (ਪੀ. ਟੀ. ਆਈ.)-ਸਥਾਨਕ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੱਛਮੀ ਬੰਗਾਲ ਦੇ ਕਈ ਜ਼ਿਲਿ੍ਹਆਂ ਵਿਚ ਸੂਬੇ 'ਚ ਚੱਲ ਰਹੀ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਨੂੰ ਲੈ ਲੋਕਾਂ ਨੂੰ ਹੋ ਰਹੀ ਕਥਿਤ ਤੌਰ 'ਤੇ ਪ੍ਰੇਸ਼ਾਨੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਆਵਾਜਾਈ ਠੱਪ ਕਰ ਦਿੱਤੀ ਅਤੇ ਕਈ ਥਾਈਾ ਰਸਤਿਆਂ ਵਿਚ ਟਾਇਰ ਸਾੜੇ ਗਏ | ਉਨ੍ਹਾਂ ਦੱਸਿਆ ਕਿ ਦੱਖਣੀ 24 ਪਰਗਨਾ, ਉੱਤਰੀ 24 ਪਰਗਨਾ, ਝਾਰਗ੍ਰਾਮ ਅਤੇ ਪੂਰਬਾ ਮੇਦਿਨੀਪੁਰ ਵਿਚ ਪ੍ਰਦਰਸ਼ਨ ਕੀਤੇ ਗਏ, ਜਿਸ ਕਾਰਨ ਪੁਲਿਸ ਨੂੰ ਇਨ੍ਹਾਂ ਖੇਤਰਾਂ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰਨੇ ਪਏ | ਪੱਛਮੀ ਬੰਗਾਲ ਵਿਚ ਵਿਸ਼ੇਸ਼ ਵਿਆਪਕ ਸੋਧ ਪਾਰਦਰਸ਼ੀ ਹੋਣੀ ਚਾਹੀਦੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ | ਇਸ ਸੰਬੰਧ 'ਚ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ ਤੋਂ ਇਕ ਦਿਨ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ | ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਗ੍ਰਾਮ ਪੰਚਾਇਤ ਇਮਾਰਤਾਂ ਅਤੇ ਬਲਾਕ ਦਫ਼ਤਰਾਂ ਵਿਚ 'ਤਰਕਪੂਰਨ ਅੰਤਰ' ਦੀ ਸੂਚੀ ਵਿਚ ਸ਼ਾਮਿਲ ਲੋਕਾਂ ਦੇ ਨਾਂਅ ਪ੍ਰਦਰਸ਼ਿਤ ਕਰਨ, ਜਿੱਥੇ ਦਸਤਾਵੇਜ਼ ਅਤੇ ਇਤਰਾਜ਼ ਜਮ੍ਹਾ ਕੀਤੇ ਜਾਣਗੇ |
ਪੱਛਮੀ ਬੰਗਾਲ 'ਚ ਐਸ.ਆਈ.ਆਰ. ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ <br/>
ਅਜੀਤ ਡੈਸਕ
21-01-2026